ਤਨਮਨਜੀਤ ਢੇਸੀ ਨੇ ਯੂਕੇ ਦੀ ਸੰਸਦ ‘ਚ ਚੁੱਕਿਆ ਕਿਸਾਨੀ ਮੁੱਦਾ
By admin / February 23, 2024 / No Comments / Punjabi News
ਲੰਡਨ : ਭਾਰਤ ‘ਚ ਲੋਕ ਸਭਾ ਚੋਣਾਂ (Lok Sabha elections) ਤੋਂ ਪਹਿਲਾਂ ਇਕ ਵਾਰ ਫਿਰ ਕਿਸਾਨਾਂ ਦਾ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰ ਸਰਕਾਰ (The Central Government) ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਅਜੇ ਤਕ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਇਸ ਦੌਰਾਨ ਬੁੱਧਵਾਰ ਨੂੰ ਕਿਸਾਨ ਸ਼ੁਭਕਰਨ ਸਿੰਘ (Farmer Shubkaran Singh) ਦੀ ਮੌਤ ਨੇ ਸਾਰੀ ਸਥਿਤੀ ਨੂੰ ਉਲਝਾ ਦਿੱਤਾ ਹੈ।
ਗੋਲ਼ੀ ਲੱਗਣ ਕਾਰਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਗੋਲ਼ੀ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਸੀ, ਪਰ ਪੁਲਿਸ ਇਸ ਤੋਂ ਇਨਕਾਰ ਕਰ ਰਹੀ ਹੈ। ਇਸ ਦੌਰਾਨ ਬ੍ਰਿਟੇਨ ਦੀ ਸੰਸਦ ‘ਚ ਵੀ ਇਹ ਮੁੱਦਾ ਗੂੰਜਿਆ ਹੈ। ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (Tanmanjeet Singh Dhesi) ਨੇ ਕਿਸਾਨਾਂ ਦੇ ਧਰਨੇ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ ਉਠਾਇਆ ਹੈ।
ਤਨਮਨਜੀਤ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਤੇ ਸਥਾਨਕ ਗੁਰਦੁਆਰਾ ਕਮੇਟੀਆਂ ਨੇ ਮੈਨੂੰ ਪੱਤਰ ਲਿਖ ਕੇ ਭਾਰਤ ‘ਚ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਕਥਿਤ ਤੌਰ ‘ਤੇ ਬੁੱਧਵਾਰ ਨੂੰ ਪੁਲਿਸ ਮੁਕਾਬਲੇ ‘ਚ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਸੀ।
ਉਨ੍ਹਾਂ ਦੀ ਮੌਤ ਦਾ ਕਾਰਨ ਗੋਲ਼ੀ ਲੱਗਣਾ ਹੈ। ਪੰਜਾਬ ਦੇ ਸਿਹਤ ਮੰਤਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਟਵਿੱਟਰ ਨੇ ਮੰਨਿਆ ਹੈ ਕਿ ਭਾਰਤ ‘ਚ ਉਸ ਨੂੰ ਕੁਝ ਖਾਸ ਪੋਸਟ ਤੇ ਅਕਾਊਂਟ ਹਟਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਚਾਹੁੰਦੀ ਹੈ ਤੇ ਇਸ ਲਈ ਕੀ ਕਾਰਵਾਈ ਹੋਈ ਹੈ?
ਯੂਕੇ ਸਰਕਾਰ ਦਾ ਇਹ ਜਵਾਬ
ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪੈਨੀ ਮੋਰਡੌਂਟ ਨੇ ਤਨਮਨਜੀਤ ਸਿੰਘ ਦੇ ਸਵਾਲ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ, ‘ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਸੁਰੱਖਿਆ ‘ਚ ਪ੍ਰਦਰਸ਼ਨ ਕਰਨ ਦੇ ਅਧਿਕਾਰ ਦਾ ਸਮਰਥਨ ਕਰਦੀ ਹੈ। ਵਿਦੇਸ਼ ਵਿਭਾਗ ਨੇ ਉਨ੍ਹਾਂ ਦਾ ਬਿਆਨ ਸੁਣਿਆ ਹੈ। ਮੰਤਰੀ ਜਲਦ ਹੀ ਆਪਣੇ ਦਫ਼ਤਰ ਨੂੰ ਜਵਾਬ ਦੇਣਗੇ।’ ਇੱਕ ਰਿਪੋਰਟ ਅਨੁਸਾਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਹੈ ਕਿ ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਦੀ ਗੋਲ਼ੀ ਲੱਗਣ ਨਾਲ ਮੌਤ ਹੋਈ ਹੈ ਤੇ 15 ਕਿਸਾਨ ਜ਼ਖਮ਼ੀ ਹੋਏ ਹਨ।