ਅੰਮ੍ਰਿਤਸਰ: ਪੁਲਿਸ ਕੰਟਰੋਲ ਨੂੰ ਬੀਤੀ ਸ਼ਾਮ ਫੋਨ ‘ਤੇ ਧਮਕੀ ਮਿਲੀ ਕਿ ਤਰਸਿੱਕਾ ਥਾਣੇ (The Tarsikka Police Station) ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਹ ਖ਼ਬਰ ਮਿਲਦੇ ਹੀ ਪੁਲਿਸ ਮਹਿਕਮੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ, ਡੀ.ਆਈ.ਜੀ. ਸਤਿੰਦਰ ਸਿੰਘ ਸਮੇਤ ਸਾਰੇ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ। ਨੇੜੇ ਦੇ ਥਾਣਿਆਂ ਦੀ ਪੁਲਿਸ ਫੋਰਸ ਵੀ ਤਰਸਿੱਕਾ ਥਾਣੇ ਵਿੱਚ ਭੇਜ ਦਿੱਤੀ ਗਈ ।

ਥਾਣੇ ਦੇ ਬਾਹਰ ਖੜ੍ਹੇ ਬੇਲੋੜੇ ਵਾਹਨਾਂ ਨੂੰ ਹਟਾ ਦਿੱਤਾ ਗਿਆ । ਤਰਸਿੱਕਾ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਅਤੇ ਸੜਕਾਂ ’ਤੇ ਨਾਕਾਬੰਦੀ ਵਧਾ ਦਿੱਤੀ ਗਈ । ਐਸ.ਐਸ.ਪੀ. ਚਰਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਕਾਲ ਦੀ ਪੁਸ਼ਟੀ ਹੋਈ ਤਾਂ ਪਤਾ ਲੱਗਾ ਕਿ ਜਿਸ ਵਿਅਕਤੀ ਦੇ ਨਾਂ ’ਤੇ ਕਾਲ ਆਈ ਸੀ, ਉਹ ਜੇਲ੍ਹ ਵਿੱਚ ਹੈ। ਇਸ ਸਬੰਧੀ ਜਾਣਕਾਰੀ ਜੇਲ੍ਹ ਪ੍ਰਸ਼ਾਸਨ ਨਾਲ ਵੀ ਸਾਂਝੀ ਕੀਤੀ ਗਈ ਹੈ। ਜਲਦ ਹੀ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।

Leave a Reply