ਮੋਹਾਲੀ: ਖਰੜ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਸੈਕਟਰ-125 ਸੰਨੀ ਐਨਕਲੇਵ ਦੀ ਏਕਤਾ ਵਿਹਾਰ ਕਲੋਨੀ (Ekta Vihar Colony) ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਲੜਕੀ ਦਾ ਘਰ ਵਿੱਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਲੜਕੀ ਦੀ ਲਾਸ਼ ਉਸ ਦੇ ਘਰ ਦੇ ਕਮਰੇ ਵਿੱਚੋਂ ਖੂਨ ਨਾਲ ਲੱਥਪੱਥ ਮਿਲੀ।
ਮ੍ਰਿਤਕਾ ਦੀ ਪਛਾਣ ਏਕਤਾ (27) ਪੁੱਤਰੀ ਸੁਰਿੰਦਰ ਕੁਮਾਰ ਵਜੋਂ ਹੋਈ ਹੈ। ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਘਟਨਾ ਦੀ ਜਾਂਚ ਕਰ ਰਹੇ ਹਨ। ਇਸ ਦੇ ਨਾਲ ਹੀ ਫੋਰੈਂਸਿਕ ਮਾਹਿਰਾਂ ਦੀ ਮਦਦ ਨਾਲ ਇਸ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਲੜਕੀ ਘਰ ‘ਚ ਇਕੱਲੀ ਸੀ।