ਦਿੱਲੀ ਟ੍ਰੈਫਿਕ ਪੁਲਿਸ ਨੇ ਕਿਸਾਨਾਂ ਦੇ ਮਾਰਚ ਤੋਂ ਪਹਿਲਾਂ ਐਡਵਾਈਜ਼ਰੀ ਕੀਤੀ ਜਾਰੀ
By admin / February 11, 2024 / No Comments / Punjabi News
ਨਵੀਂ ਦਿੱਲੀ: ਦਿੱਲੀ ਪੁਲਿਸ (Delhi Police) ਨੇ ਐਤਵਾਰ ਨੂੰ ਪ੍ਰਸਤਾਵਿਤ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਇੱਕ ਟ੍ਰੈਫਿਕ ਐਡਵਾਈਜ਼ਰੀ (traffic advisory) ਜਾਰੀ ਕੀਤੀ, ਜਿਸ ‘ਚ ਰਾਸ਼ਟਰੀ ਰਾਜਧਾਨੀ ਦੀਆਂ ਤਿੰਨ ਸਰਹੱਦਾਂ ‘ਤੇ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀਆਂ ਬਾਰੇ ਯਾਤਰੀਆਂ ਨੂੰ ਸੁਚੇਤ ਕੀਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਜ਼ਿਆਦਾਤਰ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਉਣ ਦੇ ਸਿਲਸਿਲੇ ‘ਚ 13 ਫਰਵਰੀ ਨੂੰ ਰੋਸ ਮਾਰਚ ਕੱਢਣ ਲਈ ਦਿੱਤਾ ਗਿਆ ਹੈ।
ਐਡਵਾਈਜ਼ਰੀ ਮੁਤਾਬਕ ਸੋਮਵਾਰ ਯਾਨੀ ਅੱਜ ਤੋਂ ਵਪਾਰਕ ਵਾਹਨਾਂ ‘ਤੇ ਟ੍ਰੈਫਿਕ ਪਾਬੰਦੀਆਂ ਲਗਾਈਆਂ ਜਾਣਗੀਆਂ। ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਸੋਮਵਾਰ ਤੋਂ ਵਪਾਰਕ ਵਾਹਨਾਂ ਲਈ ਸਿੰਘੂ ਬਾਰਡਰ ‘ਤੇ ਅਤੇ ਮੰਗਲਵਾਰ ਤੋਂ ਹਰ ਕਿਸਮ ਦੇ ਵਾਹਨਾਂ ਲਈ ਆਵਾਜਾਈ ਪਾਬੰਦੀਆਂ/ਡਾਇਵਰਸ਼ਨ ਲਾਗੂ ਕੀਤੇ ਜਾਣਗੇ। ਐਡਵਾਈਜ਼ਰੀ ਦੇ ਅਨੁਸਾਰ, NH-44 ਰਾਹੀਂ ਸੋਨੀਪਤ, ਪਾਣੀਪਤ, ਕਰਨਾਲ ਆਦਿ ਵੱਲ ਜਾਣ ਵਾਲੀਆਂ ਅੰਤਰਰਾਜੀ ਬੱਸਾਂ ISBT ਤੋਂ ਮਜਨੂੰ ਕਾ ਟਿੱਲਾ, ਸਿਗਨੇਚਰ ਬ੍ਰਿਜ ਤੋਂ ਖਜੂਰੀ ਚੌਕ, ਲੋਨੀ ਬਾਰਡਰ ਤੋਂ KMP ਵਾਇਆ ਖੇੜਾ ਤੱਕ ਜਾਣਗੀਆਂ।