ਨਵੀਂ ਦਿੱਲੀ: ਸਾਵਣ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਕੁਝ ਲੋਕ ਇਸ ਮਹੀਨੇ ਦੀ ਸ਼ੁਰੂਆਤ ਪੂਰਨਮਾਸ਼ੀ ਯਾਨੀ 22 ਜੁਲਾਈ ਤੋਂ ਕਰਨ ਜਾ ਰਹੇ ਹਨ। ਸਾਵਣ ਦੇ ਮਹੀਨੇ ਭਗਵਾਨ ਸ਼ਿਵ ਨੂੰ ਜਲ ਚੜ੍ਹਾਉਣ ਲਈ ਕਾਵੜ ਯਾਤਰਾ (Kavad Yatra) ਕੱਢੀ ਜਾਂਦੀ ਹੈ। ਦਿੱਲੀ ਤੋਂ ਕੱਢੀ ਜਾ ਰਹੀ ਕਾਵੜ ਯਾਤਰਾ ਇਸ ਵਾਰ ਖਾਸ ਹੋਣ ਵਾਲੀ ਹੈ।

ਇਸ ਦੌਰਾਨ ਸੁਰੱਖਿਆ ਲਈ 5 ਹਜ਼ਾਰ ਪੁਲਿਸ ਮੁਲਾਜ਼ਮ ਅਤੇ 700 ਪੁਲਿਸ ਵਾਹਨ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ. ਅਤੇ ਡਰੋਨ ਰਾਹੀਂ ਵੀ ਨਿਗਰਾਨੀ ਕੀਤੀ ਜਾਵੇਗੀ। ਕੁਝ ਸੰਵੇਦਨਸ਼ੀਲ ਇਲਾਕਿਆਂ ‘ਚ ਪੁਲਿਸ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ ਮੈਟਲ ਡਿਟੈਕਟਰ ਦੀ ਮਦਦ ਨਾਲ ਤਲਾਸ਼ੀ ਲਈ ਜਾਵੇਗੀ।

ਕਾਵੜ ਯਾਤਰਾ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਆਇਰਨ ਪੀਲਰਜ਼ ਰਾਹੀਂ ਵੱਖ-ਵੱਖ ਮਾਰਗਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਕਾਰਨ ਸੜਕ ‘ਤੇ ਭੀੜ ਨਹੀਂ ਰਹੇਗੀ ਅਤੇ ਨਾ ਹੀ ਕਿਸੇ ਨੂੰ ਕੋਈ ਦਿੱਕਤ ਪੇਸ਼ ਆਵੇਗੀ। ਡਰੋਨ ਅਤੇ ਸੀ.ਸੀ.ਟੀ.ਵੀ. ਦੀ ਮਦਦ ਨਾਲ ਪੂਰੀ ਨਿਗਰਾਨੀ ਰੱਖੀ ਜਾਵੇਗੀ। ਪਿਛਲੇ ਸਾਲ ਕਾਵੜ ਯਾਤਰਾ ਦੌਰਾਨ ਕਈ ਥਾਵਾਂ ‘ਤੇ ਵਿਵਾਦ ਦੇਖਣ ਨੂੰ ਮਿਲਿਆ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ।

Leave a Reply