ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Aap National Convener Arvind Kejriwal) ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਮੈਗਾ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸੀ.ਐਮ ਮਾਨ ਨੇ ਟਵੀਟ ਕੀਤਾ ਹੈ।
ਸੀ.ਐਮ. ਮਾਨ (CM Mann) ਨੇ ਟਵੀਟ ਕੀਤਾ, ‘ਤਾਨਾਸ਼ਾਹੀ ਦੇ ਖ਼ਿਲਾਫ਼ ਕ੍ਰਾਂਤੀ ਦੀ ਸ਼ੁਰੂਆਤ…. ਅੱਜ ਦੇਸ਼ ਦੀ ਤਾਨਾਸ਼ਾਹੀ ਸਰਕਾਰ ਅਤੇ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਰਹੀਆਂ ਹਨ… ਆਉ ਇਸ ਮੈਗਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਲੋਕਤੰਤਰ ਬਚਾਈਏ। ਇੰਕਲਾਬ ਜ਼ਿੰਦਾਬਾਦ’