ਫਿਲੌਰ : ਪੰਜਾਬ ਵਿੱਚ ਨਸੇ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ । ਨਸਾ ਪੰਜਾਬ ਦੇ ਨੌਜਵਾਨਾਂ ਨੂੰ ਨਿਗਲਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਫਿਲੌਰ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।
ਫਿਲੌਰ ਪੁਲਿਸ ਨੂੰ ਤਲਵਨ ਰੋਡ ਆਲੂਆਂ ਦੀ ਦੁਕਾਨ ਨੇੜੇ 27-28 ਸਾਲ ਦੇ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਮੌਕੇ ‘ਤੇ ਪਹੁੰਚੇ ਐਸ.ਐਚ.ਓ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਕੋਲੋਂ ਇੱਕ ਸਰਿੰਜ, ਇੱਕ ਮੋਬਾਈਲ ਫ਼ੋਨ, ਭੁਜੀਆ ਦਾ ਇੱਕ ਪੈਕਟ ਅਤੇ ਬੀੜੀਆਂ ਦਾ ਇੱਕ ਬੰਡਲ ਬਰਾਮਦ ਹੋਇਆ ਹੈ।
ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੰਗ ਅਰਾਈਆਂ ਪਿੰਡ (ਫਿਲੌਰ) ਵਜੋਂ ਹੋਈ ਹੈ। ਨਰਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਆਪਣੇ ਨਾਨਕੇ ਘਰ ਰਹਿ ਰਿਹਾ ਸੀ।