ਪਟਿਆਲਾ : ਪਟਿਆਲਾ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 16 ਸਾਲਾ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ । ਇਸ ਕਤਲ ਦੇ ਸਦਮੇ ਕਾਰਨ ਮ੍ਰਿਤਕ ਲੜਕੀ ਦੀ ਛੋਟੀ ਭੈਣ ਦੀ ਵੀ ਮੌਤ ਹੋ ਗਈ ਹੈ, ਜਿਸ ਦੀ ਉਮਰ 7 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਹ ਘਟਨਾ ਪਟਿਆਲਾ ਕੋਤਵਾਲੀ ਥਾਣੇ ਅਧੀਨ ਪੈਂਦੇ ਸੰਜੇ ਕਲੋਨੀ (Sanjay Colony) ਵਿੱਚ ਵਾਪਰੀ ਹੈ।

ਇੱਥੇ ਇੱਕ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਲੜਕੀ ਸਲਮਾ ਦੀ ਮਾਂ ਮਨਜੀਤ ਕੌਰ ਨੇ ਦੱਸਿਆ ਕਿ ਇਲਾਕੇ ਦਾ ਰਹਿਣ ਵਾਲਾ ਲੜਕਾ ਉਸ ਦੀ ਲੜਕੀ ਨਾਲ ਜ਼ਬਰਦਸਤੀ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਜਦੋਂ ਲੜਕੀ ਨੇ ਇਨਕਾਰ ਕੀਤਾ ਤਾਂ ਉਸ ਨੇ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ।ਉਸ ਨੇ ਦੱਸਿਆ ਕਿ ਜਦੋਂ ਲੜਕੀ ਨੇ ਵਿਰੋਧ ਕੀਤਾ ਤਾਂ ਲੜਕੇ ਨੇ ਲੜਕੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ।

ਇਸ ਘਟਨਾ ਦੌਰਾਨ ਆਪਣੀ ਵੱਡੀ ਭੈਣ ‘ਤੇ ਹੋਏ ਹਮਲੇ ਨੂੰ ਦੇਖ ਕੇ ਛੋਟੀ ਭੈਣ ਸਦਮੇ ਵਿੱਚ ਚਲੀ ਗਈ, ਜਿਸ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਤਰ੍ਹਾਂ ਇੱਕੋ ਪਰਿਵਾਰ ਦੀਆਂ ਦੋਵੇਂ ਲੜਕੀਆਂ ਦੀ ਮੌਤ ਹੋ ਗਈ। ਦੂਜੇ ਪਾਸੇ ਐੱਸ.ਪੀ. ਸਿਟੀ ਪਟਿਆਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply