ਚੰਡੀਗੜ੍ਹ : ਲੋਕ ਸਭਾ ਚੋਣਾਂ (Lok Sabha elections) ਦੇ 7ਵੇਂ ਪੜਾਅ ਲਈ ਨਾਮਜ਼ਦਗੀਆਂ ਜ਼ੋਰਾਂ ‘ਤੇ ਹਨ। ਨਾਮਜ਼ਦਗੀਆਂ ਭਰਨ ਦਾ ਅੱਜ ਦੂਜਾ ਆਖਰੀ ਦਿਨ ਹੈ। ਪੰਜਾਬ ਵਿੱਚ ਆਖਰੀ ਪੜਾਅ ਵਿੱਚ ਵੋਟਾਂ ਪੈਣਗੀਆਂ। ਪੰਜਾਬ ਵਿੱਚ ਹੁਣ ਤੱਕ 143 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਅੱਜ ਵੀ ਵੱਖ-ਵੱਖ ਪਾਰਟੀਆਂ ਦੇ ਪ੍ਰਮੁੱਖ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ।

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪਟਿਆਲਾ ਦੇ ਇਤਿਹਾਸਕ ਬੁਰਜ ਬਾਬਾ ਆਲਾ ਸਿੰਘ ਜੀ ਵਿਖੇ ਮੱਥਾ ਟੇਕਿਆ। ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਨਾਮਜ਼ਦਗੀ ਦਾਖ਼ਲ ਕਰਨ ਸਮੇਂ ਪੁੱਤਰ ਰਣਇੰਦਰ ਸਿੰਘ ਅਤੇ ਪੁੱਤਰੀ ਜੈ ਇੰਦਰ ਕੌਰ ਵੀ ਹਾਜ਼ਰ ਸਨ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੀ ਨਾਮਜ਼ਦਗੀ ਦੇ ਆਖਰੀ ਦੌਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੰਗਲਵਾਰ ਤੱਕ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਭਾਜਪਾ ਉਮੀਦਵਾਰ ਆਪਣੀ ਚੋਣ ਮੁਹਿੰਮ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦੇਣਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌੜ ਨੇ ਦਿੱਤੀ।

Leave a Reply