ਪੇਸ਼ਾਵਰ : ਦੱਖਣ-ਪੱਛਮੀ ਪਾਕਿਸਤਾਨ ਦੇ ਕਵੇਟਾ ਸ਼ਹਿਰ ਦੇ ਇੱਕ ਥਾਣੇ ਵਿੱਚ ਅੱਜ ਇੱਕ ਪੁਲਿਸ ਕਰਮਚਾਰੀ ਨੇ ਈਸ਼ਨਿੰਦਾ ਦੇ ਦੋਸ਼ੀ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਇਕ ਸਥਾਨਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮਾਰੇ ਗਏ ਵਿਅਕਤੀ ਦੀ ਪਛਾਣ ਸਈਦ ਖਾਨ ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਉਸ ਵਿਅਕਤੀ ਨੂੰ ਗੁੱਸੇ ‘ਚ ਆਈ ਭੀੜ ਤੋਂ ਛੁਡਾਇਆ ਅਤੇ ਆਪਣੇ ਨਾਲ ਲੈ ਗਈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਲੋਕਾਂ ਨੇ ਦਾਅਵਾ ਕੀਤਾ ਕਿ ਉਸ ਵਿਅਕਤੀ ਨੇ ਪੈਗੰਬਰ ਮੁਹੰਮਦ ਦਾ ਅਪਮਾਨ ਕੀਤਾ ਸੀ। ਪੁਲਿਸ ਅਧਿਕਾਰੀ ਮੁਹੰਮਦ ਖੁਰਮ ਅਨੁਸਾਰ ਗੋਲੀਬਾਰੀ ਵਿੱਚ ਸ਼ਾਮਲ ਅਧਿਕਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਖੁਰਮ ਨੇ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ। ਪਾਕਿਸਤਾਨ ਵਿੱਚ ਪੁਲਿਸ ਹਿਰਾਸਤ ਵਿੱਚ ਸ਼ੱਕੀ ਵਿਅਕਤੀਆਂ ਦੀਆਂ ਮੌਤਾਂ ਆਮ ਤੌਰ ‘ਤੇ ਰਿਪੋਰਟ ਨਹੀਂ ਕੀਤੀਆਂ ਜਾਂਦੀਆਂ ਹਨ, ਜਦੋਂ ਕਿ ਸਿਰਫ਼ ਅਫਵਾਹਾਂ ਦੇ ਅਧਾਰ ‘ਤੇ ਈਸ਼ਨਿੰਦਾ ਦੇ ਦੋਸ਼ ਉੱਥੇ ਆਮ ਹਨ ਅਤੇ ਅਕਸਰ ਦੰਗੇ ਹੁੰਦੇ ਹਨ। ਅਜਿਹੇ ਮਾਮਲਿਆਂ ਵਿੱਚ ਸ਼ੱਕੀ ਭੀੜ ਦੇ ਹੱਥੋਂ ਮੌਤ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਖਾਨ ਦੇ ਮਾਮਲੇ ਵਿੱਚ, ਸਥਾਨਕ ਨਿਵਾਸੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪੈਗੰਬਰ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਬਾਅਦ ਭੀੜ ਨੇ ਉਸ ਨੂੰ ਘੇਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਥਾਣੇ ਦੇ ਬਾਹਰ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਤੋਂ ਉਸ ਨੂੰ ਉਨ੍ਹਾਂ ਦੇ ਹਵਾਲੇ ਕਰਨ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

Leave a Reply