ਪਾਕਿਸਤਾਨ: ਪਾਕਿਸਤਾਨ (Pakistan) ‘ਚ ਸ਼ੁੱਕਰਵਾਰ ਦੇਰ ਸ਼ਾਮ ਕਰਾਚੀ ‘ਚ ਪਾਕਿਸਤਾਨ ਚੋਣ ਕਮਿਸ਼ਨ (Election Commission of Pakistan) ਦੇ ਦਫ਼ਤਰ ਦੇ ਬਾਹਰ ਬੰਬ ਧਮਾਕਾ ਹੋਇਆ। ਜਾਣਕਾਰੀ ਮੁਤਾਬਕ ਪੁਲਿਸ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਸ ਧਮਾਕੇ ਵਿਚ ਕੋਈ ਜ਼ਖਮੀ ਨਹੀਂ ਹੋਇਆ ਹੈ। ਪਾਕਿਸਤਾਨ ‘ਚ 8 ਫਰਵਰੀ ਨੂੰ ਸੰਸਦੀ ਆਮ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਇਸ ਕਾਰਨ ਹਰ ਪਾਸੇ ਸਖ਼ਤ ਸੁਰੱਖਿਆ ਪ੍ਰਬੰਧਾਂ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਹੋਏ ਬੰਬ ਧਮਾਕੇ ਨੇ ਸੁਰੱਖਿਆ ਸਬੰਧੀ ਦਾਅਵਿਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ |
ਕਰਾਚੀ ਦੇ ਦੱਖਣੀ ਜ਼ੋਨ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸਾਜਿਦ ਸਦਜੋਈ ਦੇ ਅਨੁਸਾਰ, ਧਮਾਕੇ ਵਿੱਚ ਕਿਸੇ ਦੀ ਮੌਤ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਵਿਸਫੋਟਕ ਨੂੰ ਇੱਕ ਸ਼ਾਪਿੰਗ ਬੈਗ ਵਿੱਚ ਰੱਖਿਆ ਗਿਆ ਸੀ ਅਤੇ ਚੋਣ ਕਮਿਸ਼ਨ ਦੇ ਦਫ਼ਤਰ ਦੀ ਬਾਹਰੀ ਕੰਧ ਦੇ ਕੋਲ ਛੱਡ ਦਿੱਤਾ ਗਿਆ ਸੀ। ਚੋਣ ਕਮਿਸ਼ਨ ਦਾ ਦਫ਼ਤਰ ਕਰਾਚੀ ਦੇ ਰੈੱਡ ਜ਼ੋਨ ਇਲਾਕੇ ਵਿੱਚ ਸਥਿਤ ਹੈ। ਅਜਿਹੇ ‘ਚ ਇਸ ਧਮਾਕੇ ਨੂੰ ਕਾਫੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਐਸਐਸਪੀ ਸਾਜਿਦ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬੰਬ ਦੀ ਪ੍ਰਕਿਰਤੀ ਅਤੇ ਸਮਰੱਥਾ ਦਾ ਪਤਾ ਲਗਾਉਣ ਲਈ ਬੰਬ ਨਿਰੋਧਕ ਦਸਤੇ ਨੂੰ ਮੌਕੇ ‘ਤੇ ਬੁਲਾਇਆ ਗਿਆ।
The post ਪਾਕਿਸਤਾਨ ਦੇ ਕਰਾਚੀ ‘ਚ ਚੋਣ ਕਮਿਸ਼ਨ ਦੇ ਦਫ਼ਤਰ ਨੇੜੇ ਹੋਇਆ ਧਮਾਕਾ appeared first on Time Tv.