ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਆਪਣੇ ਇੱਕ ਹਜ਼ਾਰ ਵਿਦਿਆਰਥੀਆਂ ਨੂੰ ਭੇਜੇਗਾ ਚੀਨ
By admin / June 10, 2024 / No Comments / World News
ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ (PM Shahbaz Sharif) ਨੇ ਕਿਹਾ ਹੈ ਕਿ ਦੇਸ਼ ਦੇ ਇੱਕ ਹਜ਼ਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਸਿਖਲਾਈ ਲਈ ਚੀਨ ਭੇਜਿਆ ਜਾਵੇਗਾ। ਇਹ ਜਾਣਕਾਰੀ ਮੀਡੀਆ ਰਿਪੋਰਟਾਂ ਤੋਂ ਮਿਲੀ ਹੈ। ਸ਼ਰੀਫ ਨੇ ਚੀਨੀ ਸ਼ਹਿਰ ਸ਼ਿਆਨ ਵਿੱਚ ‘ਖੇਤੀ ਪ੍ਰਦਰਸ਼ਨੀ ਅਧਾਰ’ ਦੇ ਦੌਰੇ ਦੌਰਾਨ ਐਲਾਨ ਕੀਤਾ ਕਿ ਖੇਤੀਬਾੜੀ ਖੇਤਰ ਵਿੱਚ ਆਧੁਨਿਕ ਸਿਖਲਾਈ ਲਈ 1,000 ਵਿਦਿਆਰਥੀਆਂ ਨੂੰ ਚੀਨ ਭੇਜਿਆ ਜਾਵੇਗਾ।
ਪ੍ਰਧਾਨ ਮੰਤਰੀ ਚੀਨ ਦੇ ਪੰਜ ਦਿਨਾਂ ਦੌਰੇ ‘ਤੇ ਸਨ। ਸ਼ਰੀਫ਼ ਨੇ ਚੀਨ ਦੀ ਨਾਰਥਵੈਸਟ ਯੂਨੀਵਰਸਿਟੀ ਆਫ਼ ਐਗਰੀਕਲਚਰ ਐਂਡ ਫੋਰੈਸਟਰੀ ਨੂੰ ਪਾਕਿਸਤਾਨ ਵਿੱਚ ਆਪਣਾ ਕੈਂਪਸ ਖੋਲ੍ਹਣ ਦਾ ਸੱਦਾ ਵੀ ਦਿੱਤਾ। ਜੀਓ ਨਿਊਜ਼ ਦੀ ਰਿਪੋਰਟ ਅਨੁਸਾਰ, ਉਸਨੇ ਚੀਨ ਵਿੱਚ ਪਾਕਿਸਤਾਨ ਦੇ ਰਾਜਦੂਤ ਅਤੇ ਸਬੰਧਤ ਅਧਿਕਾਰੀਆਂ ਨੂੰ ਚੀਨੀ ਅਧਿਕਾਰੀਆਂ ਨਾਲ ਇਸ ਸਬੰਧ ਵਿੱਚ ਮਾਮਲਿਆਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ।
ਸ਼ਰੀਫ ਨੇ ਚੀਨੀ ਅਧਿਕਾਰੀਆਂ ਨੂੰ ਕਿਹਾ, “ਪਾਕਿਸਤਾਨ ਆਪਣੇ ਖੇਤੀਬਾੜੀ ਸੈਕਟਰ ਨੂੰ ਆਧੁਨਿਕ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਜੋ ਫਸਲਾਂ ਦਾ ਪ੍ਰਤੀ ਏਕੜ ਝਾੜ ਵਧਾਇਆ ਜਾ ਸਕੇ। ਖੇਤੀ ਨਿਰਯਾਤ ਨੂੰ ਵਧਾਉਣਾ ਸਾਡੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।” ਬਾਅਦ ‘ਚ ਸ਼ਰੀਫ ਆਪਣੇ ਉੱਚ ਪੱਧਰੀ ਵਫਦ ਨਾਲ ਦੇਸ਼ ਪਰਤ ਗਏ। ਸ਼ਰੀਫ ਨੇ ਪੰਜ ਦਿਨਾਂ ਸਰਕਾਰੀ ਦੌਰੇ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵੀ ਮੁਲਾਕਾਤ ਕੀਤੀ।
The post ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਆਪਣੇ ਇੱਕ ਹਜ਼ਾਰ ਵਿਦਿਆਰਥੀਆਂ ਨੂੰ ਭੇਜੇਗਾ ਚੀਨ appeared first on Timetv.