ਮੁੰਬਈ : ਅਦਾਕਾਰਾ ਮਲਾਇਕਾ ਅਰੋੜਾ (Actress Malaika Arora) ਦੇ ਪਰਿਵਾਰ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਅਦਾਕਾਰਾ ਦੇ ਪਿਤਾ ਅਨਿਲ ਅਰੋੜਾ (Anil Arora) ਨੇ ਬੀਤੇ ਦਿਨ ਘਰ ਦੀ ਛੇਂਵੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਜਿਵੇਂ ਹੀ ਮਲਾਇਕਾ ਨੂੰ ਆਪਣੇ ਪਿਤਾ ਦੇ ਦੇਹਾਂਤ ਦੀ ਖਬਰ ਮਿਲੀ, ਉਹ ਜਲਦਬਾਜ਼ੀ ‘ਚ ਪੁਣੇ ਤੋਂ ਮੁੰਬਈ ਆਈ ਅਤੇ ਰੋਂਦੀ ਹੋਈ ਮੌਕੇ ‘ਤੇ ਪਹੁੰਚ ਗਈ। ਹੁਣ ਹਾਲ ਹੀ ‘ਚ ਪਿਤਾ ਦੀ ਮੌਤ ਤੋਂ ਬਾਅਦ ਮਲਾਇਕਾ ਅਰੋੜਾ ਨੇ ਆਪਣੀ ਪਹਿਲੀ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਆਪਣਾ ਦੁੱਖ ਜ਼ਾਹਰ ਕੀਤਾ ਹੈ।

ਮਲਾਇਕਾ ਅਰੋੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ, ‘ਅਸੀਂ ਆਪਣੇ ਪਿਤਾ ਅਨਿਲ ਮਹਿਤਾ ਦੇ ਦੇਹਾਂਤ ਬਾਰੇ ਸੂਚਿਤ ਕਰਦੇ ਹੋਏ ਬਹੁਤ ਦੁਖੀ ਹਾਂ। ਉਹ ਬਹੁਤ ਚੰਗੇ, ਪਿਆਰ ਕਰਨ ਵਾਲੇ ਪਤੀ ਅਤੇ ਸਾਡਾ ਸਭ ਤੋਂ ਵਧੀਆ ਦੋਸਤ ਸੀ। ਸਾਡਾ ਪਰਿਵਾਰ ਉਨ੍ਹਾਂ ਦੇ ਦੇਹਾਂਤ ਨਾਲ ਸਦਮੇ ਵਿੱਚ ਹੈ, ਇਸ ਲਈ ਅਸੀਂ ਮੀਡੀਆ ਅਤੇ ਸਾਡੇ ਸ਼ੁਭਚਿੰਤਕਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਸਾਨੂੰ ਕੁਝ ਨਿੱਜਤਾ ਦੇਣ ਦੀ ਬੇਨਤੀ ਕਰਦੇ ਹਾਂ। ਅਸੀਂ ਤੁਹਾਡੀ ਸਮਝ, ਸਮਰਥਨ ਅਤੇ ਸਤਿਕਾਰ ਦੀ ਕਦਰ ਕਰਦੇ ਹਾਂ।

ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਅਰੋੜਾ ਦੇ ਪਿਤਾ ਦੇ ਦੇਹਾਂਤ ਕਾਰਨ ਉਨ੍ਹਾਂ ਦੇ ਪਰਿਵਾਰ ‘ਚ ਹੀ ਨਹੀਂ ਬਲਕਿ ਇੰਡਸਟਰੀ ‘ਚ ਵੀ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਸਿਤਾਰੇ ਉਨ੍ਹਾਂ ਦੇ ਘਰ ਪਹੁੰਚਣੇ ਸ਼ੁਰੂ ਹੋ ਗਏ। ਮਲਾਇਕਾ ਤੋਂ ਪਹਿਲਾਂ ਅਦਾਕਾਰਾ ਦੇ ਸਾਬਕਾ ਪਤੀ ਅਰਬਾਜ਼ ਖਾਨ ਅਤੇ ਬੁਆਏਫ੍ਰੈਂਡ ਅਰਜੁਨ ਕਪੂਰ ਵੀ ਉੱਥੇ ਪਹੁੰਚੇ। ਖਾਨ ਪਰਿਵਾਰ ਦੇ ਸਲੀਮ, ਸੋਹੇਲ, ਸਲਮਾ ਅਤੇ ਅਰਹਾਨ ਵੀ ਨਜ਼ਰ ਆਏ।

ਮਲਾਇਕਾ ਅਰੋੜਾ ਦੇ ਪਿਤਾ ਦੀ ਮੌਤ ਦਾ ਕਾਰਨ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ। ਹਾਲਾਂਕਿ ਉਸ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

Leave a Reply