ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ (Jasjit Singh Banni) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ‘ਤੇ ਪਿਸਤੌਲ ਦੀ ਨਿਸ਼ਾਨਦੇਹੀ ਕਰਨ ਦਾ ਦੋਸ਼ ਹੈ। ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੇ ਦੇਰ ਰਾਤ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਤਾਣ ਦਿੱਤਾ ਸੀ, ਜਿਸ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ ਗਈ ਸੀ।

ਮੌਕੇ ’ਤੇ ਪਹੁੰਚ ਕੇ ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਜਿਸ ਵਿੱਚ ਵਿਧਾਇਕ ਜਸਜੀਤ ਸਿੰਘ ਬੰਨੀ ਪਿਸਤੌਲ ਲਹਿਰਾਉਂਦੇ ਨਜ਼ਰ ਆਏ। ਪੁਲਿਸ ਨੇ ਕਾਰਵਾਈ ਕਰਦਿਆਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਨੇ ਜੋ ਪਿਸਤੌਲ ਲਹਿਰਾਇਆ ਸੀ, ਉਹ ਖਾਲੀ ਸੀ ਅਤੇ ਉਸ ਵਿੱਚ ਕੋਈ ਗੋਲੀ ਨਹੀਂ ਸੀ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਜਸਜੀਤ ਸਿੰਘ ਹਮੇਸ਼ਾ ਹੀ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ‘ਤੇ ਪਹਿਲਾਂ ਵੀ ਗੰਭੀਰ ਦੋਸ਼ ਲੱਗ ਚੁੱਕੇ ਹਨ। ਇੱਕ ਸੈਲੂਨ ‘ਚ ਹੈੱਡ ਮਸਾਜ ਕਰਵਾਉਣ ਪਹੁੰਚੇ ਵਿਧਾਇਕ ‘ਤੇ ਰਿਸੈਪਸ਼ਨਿਸਟ ਨਾਲ ਛੇੜਛਾੜ ਦੇ ਦੋਸ਼ ਲੱਗੇ ਸਨ। ਦੱਸ ਦੇਈਏ ਕਿ ਜਸਜੀਤ ਸਿੰਘ ਸਾਬਕਾ ਕੈਪਟਨ ਕਮਲਜੀਤ ਸਿੰਘ ਦੇ ਬੇਟੇ ਹਨ।

Leave a Reply