‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨੂੰ ਲੈ ਕੇ ਆਈ ਨਵੀਂ ਅਪਡੇਟ
By admin / March 19, 2024 / No Comments / Punjabi News
ਲੁਧਿਆਣਾ: ਖੁਰਾਕ ਤੇ ਸਪਲਾਈ ਵਿਭਾਗ (The Food and Supplies Department) ਨੇ ਲੁਧਿਆਣਾ ਜ਼ਿਲ੍ਹੇ ਵਿੱਚ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ (The ‘Pradhan Mantri Garib Kalyan Anna Yojana) ਨਾਲ ਜੁੜੇ 60 ਫੀਸਦੀ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਉਣ ਦਾ ਕੰਮ ਮੁਕੰਮਲ ਕਰ ਲਿਆ ਹੈ। ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਹਰ ਘਰ ਤੱਕ ਪਹੁੰਚ ਕਰਨ ਦਾ ਟੀਚਾ 31 ਮਾਰਚ ਤੱਕ ਰੱਖਿਆ ਗਿਆ ਹੈ।
ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਸਮੇਂ ਜ਼ਿਲ੍ਹਾ ਲੁਧਿਆਣਾ ਦੇ ਕੁੱਲ 413328 ਲਾਭਪਾਤਰੀ ਪਰਿਵਾਰਾਂ ਦੇ 1611979 ਮੈਂਬਰ ਜਨਵਰੀ ਤੋਂ ਮਾਰਚ 2024 ਤੱਕ ਤਿੰਨ ਮਹੀਨਿਆਂ ਲਈ ਮੁਫ਼ਤ ਕਣਕ ਸਕੀਮ ਦਾ ਲਾਭ ਲੈ ਰਹੇ ਹਨ।ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੌਜੂਦਾ ਸਮੇਂ ਵਿੱਚ ਮੁਫਤ ਕਣਕ ਸਕੀਮ ਦਾ ਲਾਭ ਲੈਣ ਤੋਂ ਇਲਾਵਾ ਇਸ ਸਕੀਮ ਨਾਲ ਸਬੰਧਤ ਲਾਭਪਾਤਰੀ ਪਰਿਵਾਰਾਂ ਨੂੰ ਆਟੇ ਦੀਆਂ ਬੋਰੀਆਂ ਜਾਰੀ ਕਰਨ ਦਾ ਵਿਕਲਪ ਵੀ ਦਿੱਤਾ ਗਿਆ ਹੈ।
ਵਰਨਣਯੋਗ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਖੁਰਾਕ ਤੇ ਸਪਲਾਈ ਵਿਭਾਗ ਦੀਆਂ ਟੀਮਾਂ ਸਬੰਧਤ 1800 ਦੇ ਕਰੀਬ ਡਿਪੂ ਹੋਲਡਰਾਂ ਰਾਹੀਂ ਹਰ ਲਾਭਪਾਤਰੀ ਤੱਕ ਕਣਕ ਦਾ ਲਾਭ ਪਹੁੰਚਾਉਣ ਲਈ ਕੰਮ ਕਰਨਗੀਆਂ। ਜ਼ਿਲ੍ਹੇ ਵਿੱਚ ਹਰ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਪਰਿਵਾਰ ਸਰਕਾਰ ਵੱਲੋਂ ਚਲਾਈ ਜਾ ਰਹੀ ਵਡਮੁੱਲੀ ਸਕੀਮ ਤੋਂ ਵਾਂਝਾ ਨਾ ਰਹੇ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਇਸ ਸਕੀਮ ਤਹਿਤ ਰਾਸ਼ਨ ਕਾਰਡ ਵਿੱਚ ਰਜਿਸਟਰਡ ਹਰੇਕ ਮੈਂਬਰ ਨੂੰ 5 ਕਿਲੋ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਜਨਵਰੀ ਤੋਂ ਮਾਰਚ ਤੱਕ ਤਿੰਨ ਮਹੀਨਿਆਂ ਲਈ 15 ਕਿਲੋ ਕਣਕ ਪ੍ਰਤੀ ਮੈਂਬਰ ਦਿੱਤੀ ਜਾ ਰਹੀ ਹੈ।