ਖੰਨਾ : ਜੇਕਰ ਤੁਹਾਡੇ ਸੁਪਨੇ ਵੱਡੇ ਹਨ ਤਾਂ ਤੁਹਾਨੂੰ ਸਖ਼ਤ ਮਿਹਨਤ ਕਰਨੀ ਪਵੇਗੀ। ਸਫ਼ਲਤਾ ਦਾ ਇਹ ਮੰਤਰ ਜੱਜ ਬਣੀ ਖੰਨਾ ਦੀ ਬੇਟੀ ਪ੍ਰਭਜੋਤ ਕੌਰ (Prabhjot Kaur) ਨੇ ਦਿੱਤਾ ਹੈ।
ਪੰਚਾਇਤੀ ਰਾਜ ਵਿਭਾਗ ਵਿੱਚ ਬਤੌਰ ਜੇ. ਈ. ਵਜੋਂ ਕੰਮ ਕਰਦੇ ਜਸਵੰਤ ਸਿੰਘ ਅਤੇ ਮਨਜੀਤ ਕੌਰ ਦੀ ਬੇਟੀ ਪ੍ਰਭਜੋਤ ਕੌਰ ਨੇ 2023 ਵਿੱਚ ਜੁਡੀਸ਼ਰੀ ਦਾ ਪੇਪਰ ਦਿੱਤਾ ਸੀ, ਜਿਸ ਵਿੱਚ ਉਹ ਸਫ਼ਲ ਹੋ ਕੇ ਜੱਜ ਬਣ ਗਈ ਹੈ।ਪ੍ਰਭਜੋਤ ਕੌਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਪਿਤਾ ਜਸਵੰਤ ਸਿੰਘ ਨੂੰ ਦਿੱਤਾ ਹੈ।
ਪ੍ਰਭਜੋਤ ਕੌਰ ਦਾ ਕਹਿਣਾ ਹੈ ਕਿ ਘਰੋਂ ਉਸ ਨੂੰ ਬਹੁਤ ਸਹਿਯੋਗ ਮਿਲਿਆ ਹੈ, ਜਿਸ ਦੀ ਬਦੌਲਤ ਉਹ ਅੱਜ ਜੱਜ ਬਣ ਸਕੀ ਹੈ। ਪ੍ਰਭਜੋਤ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਇਨਸਾਫ਼ ਦਿਵਾਉਣਾ ਹੋਵੇਗਾ। ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਧੀ ਦੀ ਕਾਮਯਾਬੀ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਧੀਆਂ ਨੂੰ ਕਦੇ ਵੀ ਘੱਟ ਨਹੀਂ ਸਮਝਣਾ ਚਾਹੀਦਾ ਹੈ।