November 6, 2024

ਪੰਜਾਬ ‘ਚ ਚਲ ਰਹੀ ਸਿਆਸਤ ਨੂੰ ਲੈ ਕੇ ਸੁਨੀਲ ਜਾਖੜ ਨੇ ਕੀਤਾ ਇਹ ਦਾਅਵਾ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕੱਲ੍ਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਗਠਜੋੜ ਬਾਰੇ ਚਰਚਾ ਕੀਤੀ ਗਈ ਸੀ। ਜਾਖੜ ਨੇ ਕਿਹਾ ਕਿ ‘ਆਪ’ ਵੱਲੋਂ ਐਲਾਨੇ ਗਏ 8 ਉਮੀਦਵਾਰਾਂ ਨੂੰ ਵੀ ਬਦਲਿਆ ਜਾ ਸਕਦਾ ਹੈ ਕਿਉਂਕਿ ਦਿੱਲੀ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦੀ ਗੱਲ ਚੱਲ ਰਹੀ ਹੈ। ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਨੂੰ ਲੈ ਕੇ ਦਿੱਲੀ ‘ਚ ਕਾਂਗਰਸ ਅਤੇ ‘ਆਪ’ ਦਾ ਗਠਜੋੜ ਅੰਤਿਮ ਪੜਾਅ ‘ਤੇ ਹੈ।

ਸੁਨੀਲ ਜਾਖੜ ਨੇ ਇਹ ਵੀ ਦਾਅਵਾ ਕੀਤਾ ਹੈ ਕਿ ‘ਆਪ’ ਵੱਲੋਂ ਐਲਾਨੇ ਗਏ 8 ਉਮੀਦਵਾਰਾਂ ਦੀਆਂ ਗਰਾਊਂਡ ਰਿਪੋਰਟਾਂ ਚੰਗੀਆਂ ਨਹੀਂ ਹਨ। ਲੋਕ ਇਸ ‘ਚ ਬਦਲਾਅ ਦੇਖਣਗੇ। ਇਸ ਸੂਚੀ ਨੂੰ ਨਵੇਂ ਨਜ਼ਰੀਏ ਤੋਂ ਦੇਖਿਆ ਜਾ ਸਕਦਾ ਹੈ। ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਵੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਗਠਜੋੜ ‘ਚ ਪਰਦੇ ਪਿੱਛੇ ਚੱਲ ਰਹੀ ਗੱਲਬਾਤ ਕੁਝ ਦਿਨਾਂ ‘ਚ ਸਾਹਮਣੇ ਆ ਜਾਵੇਗੀ।

ਸੁਨੀਲ ਜਾਖੜ ਵੱਲੋਂ ਕੀਤੇ ਜਾ ਰਹੇ ਦਾਅਵੇ ਬਾਰੇ ਜਦੋਂ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਜਾਖੜ ਦੇ ਦਾਅਵੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਿਰਫ਼ ਜਾਖੜ ਨੂੰ ਹੀ ਪਾਰਟੀਆਂ ਬਦਲਣ ਦੀ ਇਜਾਜ਼ਤ ਹੈ। ਆਮ ਆਦਮੀ ਪਾਰਟੀ ਨੇ ਜੋ ਕਿਹਾ ਹੈ ਉਹ ਕਰ ਦਿਖਾਇਆ ਹੈ।

By admin

Related Post

Leave a Reply