ਪੰਜਾਬ ‘ਚ ਝੋਨੇ ਦੀ ਲੁਆਈ ਦੋ ਗੇੜਾਂ ‘ਚ ਇਸ ਦਿਨ ਤੋਂ ਹੋਵੇਗੀ ਸ਼ੁਰੂ
By admin / May 11, 2024 / No Comments / Punjabi News
ਪੰਜਾਬ: ਪੰਜਾਬ ਸਰਕਾਰ (The Punjab Government) ਵੱਲੋਂ ਰਾਜ ਵਿੱਚ ਝੋਨੇ ਦੀ ਲਵਾਈ (Paddy Harvesting) ਦੋ ਗੇੜਾਂ ਵਿੱਚ ਕਰਾਉਣ ਦਾ ਫ਼ੈਸਲਾ ਕਰਦਿਆਂ ਇਹ 11 ਅਤੇ 15 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਵਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ ਫ਼ੈਸਲਾ ਲਿਆ ਗਿਆ ਹੈ ।
ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਸ਼੍ਰੀ ਮੁਕਤਸਰ ਸਾਹਿਬ,ਫਰੀਦਕੋਟ,ਮਾਨਸਾ,ਫਾਜ਼ਿਲਕਾ,ਬਠਿੰਡਾ,ਫਿਰੋਜਪੁਰ ਅਤੇ ਅੰਤਰਰਾਸ਼ਟਰੀ ਸ਼ਹਾਦਤ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰ ਵਿੱਚ 11 ਜੂਨ ਤੋਂ ਝੋਨਾ ਲਗਾਉਣ ਦੀ ਆਗਿਆ ਦਿੱਤੀ ਗਈ ਹੈ।
ਜਦੋਂ ਕਿ ਮੋਗਾ,ਸੰਗਰੂਰ,ਬਰਨਾਲਾ,ਮਲੇਰਕੋਟਲਾ,ਪਟਿਆਲਾ,ਫਤਿਹਗੜ੍ਹ ਸਾਹਿਬ,ਐਸ.ਏ.ਐਸ. ਨਗਰ ਰੂਪ ਨਗਰ ਲੁਧਿਆਣਾ ਕਪੂਰਥਲਾ,ਜਲੰਧਰ,ਹੁਸ਼ਿਆਰਪੁਰ,ਸ਼ਹੀਦ ਭਗਤ ਸਿੰਘ ਨਗਰ,ਤਰਨਤਾਰਨ ਅੰਮ੍ਰਿਤਸਰ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਝੋਨਾ ਲਗਾਉਣ ਲਈ ਕਿਹਾ ਗਿਆ ਹੈ।
ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਇਸ ਦੀ ਸੂਚਨਾ ਚੀਫ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਪੰਜਾਬ ਰਾਜ ਦੇ ਸਾਰੇ ਡਿਪਟੀ ਕਮਿਸ਼ਨਰ ਡਾਇਰੈਕਟਰ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਸਮੇਤ ਰਾਜ ਦੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।