ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨ ਹੁਣ ਹੋ ਜਾਣ ਸਾਵਧਾਨ, ਡੀ.ਸੀ ਸਾਕਸ਼ੀ ਸਾਹਨੀ ਨੇ ਦਿੱਤੇ ਇਹ ਨਿਰਦੇਸ਼
By admin / September 20, 2024 / No Comments / Punjabi News
ਅੰਮ੍ਰਿਤਸਰ : ਪੰਜਾਬ ਵਿੱਚ ਪਰਾਲੀ ਸਾੜਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਨਿਪਟਾਰੇ ਦੇ ਮੱਦੇਨਜ਼ਰ ਪਿੰਡਾਂ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ। ਡੀ.ਸੀ ਸਾਕਸ਼ੀ ਸਾਹਨੀ ਨੇ ਇਹ ਗੱਲ ਐਸ.ਡੀ.ਐਮ ਤੋਂ ਲੈ ਕੇ ਕਲੱਸਟਰ ਪੱਧਰ ਤੱਕ ਦੇ ਅਧਿਕਾਰੀਆਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਹਦਾਇਤਾਂ ਦਿੰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਐਸ.ਡੀ.ਐਮ ਸਮੇਤ ਸਮੂਹ ਅਧਿਕਾਰੀ ਛੁੱਟੀਆਂ ਦੇ ਬਾਵਜੂਦ ਫੀਲਡ ਵਿੱਚ ਸਰਗਰਮ ਰਹਿਣ ਅਤੇ ਇਸ ਮੌਕੇ ਫਾਇਰ ਬਿ੍ਗੇਡ ਦੀਆਂ ਗੱਡੀਆਂ ਸਮੇਤ ਫੀਲਡ ਵਿੱਚ ਸਰਗਰਮ ਰਹਿਣ। ਇਸ ਤੋਂ ਇਲਾਵਾ ਹਰ ਟੀਮ ਦੇ ਨਾਲ ਪੁਲਿਸ ਮੈਂਬਰ ਵੀ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 15 ਥਾਵਾਂ ‘ਤੇ ਅੱਗ ਲੱਗਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਸਬੰਧਿਤ ਐਸ.ਡੀ.ਐਮ ਵੱਲੋਂ ਜਾਂਚ ਕੀਤੀ ਗਈ, ਜਿਸ ਵਿੱਚੋਂ 3 ਥਾਵਾਂ ‘ਤੇ ਅੱਗ ਪਾਈ ਗਈ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਕਿਸਾਨਾਂ ‘ਤੇ 7500 ਰੁਪਏ ਜੁਰਮਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ-2 ਵਿੱਚ ਇੱਕ ਕਿਸਾਨ ਨੂੰ 2500 ਰੁਪਏ ਅਤੇ ਸਬ ਡਵੀਜ਼ਨ ਮਜੀਠਾ ਵਿੱਚ ਦੋ ਕਿਸਾਨਾਂ ਨੂੰ 5000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ ਸੁਖਦੇਵ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਅੰਮ੍ਤਿਸਰ-1 ਲੋਪੋਕੇ, ਅਜਨਾਲਾ ‘ਚ 1-1 ਸਥਾਨ, ਸਬ ਡਵੀਜ਼ਨ ਅੰਮ੍ਤਿਸਰ-2 ‘ਚ 8 ਥਾਵਾਂ ‘ਤੇ ਅਤੇ ਮਜੀਠਾ ‘ਚ 4 ਥਾਵਾਂ ‘ਤੇ ਅੱਗ ਲੱਗਣ ਦੀ ਸੂਚਨਾ ਹੈ ਟੀਮਾਂ ਵੱਲੋਂ ਤੁਰੰਤ ਚੈਿਕੰਗ ਕੀਤੀ ਗਈ।