ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਇੱਕ ਨਵੀਂ ਅਪਡੇਟ ਆਈ ਸਾਹਮਣੇ
By admin / September 10, 2024 / No Comments / Punjabi News
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ (Punjab and Chandigarh) ਦੇ ਮੌਸਮ ਨੂੰ ਲੈ ਕੇ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸੂਬੇ ਦੇ ਕਈ ਜ਼ਿ ਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦਰਅਸਲ ਸੂਬੇ ‘ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਕਾਰਨ ਕਈ ਜ਼ਿ ਲ੍ਹਿਆਂ ‘ਚ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ।
ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ 14 ਸਤੰਬਰ ਤੱਕ ਪੰਜਾਬ ਵਿੱਚ ਮੀਂਹ ਦਾ ਅਲਰਟ ਨਹੀਂ ਹੈ, ਹਾਲਾਂਕਿ ਇਸ ਦੌਰਾਨ ਕੁਝ ਜ਼ਿ ਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ‘ਚ ਬੀਤੇ ਦਿਨ 1.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਇਸੇ ਤਰ੍ਹਾਂ ਲੁਧਿਆਣਾ ਵਿੱਚ 0.4 ਐਮ.ਐਮ, ਪਠਾਨਕੋਟ ਵਿੱਚ 8.0 ਐਮ.ਐਮ, ਫਤਿਹਗੜ੍ਹ ਸਾਹਿਬ ਵਿੱਚ 10.0 ਐਮ.ਐਮ, ਮੋਗਾ ਵਿੱਚ 1.0 ਐਮ.ਐਮ ਅਤੇ ਰੋਪੜ ਵਿੱਚ 0.5 ਐਮ.ਐਮ ਮੀਂਹ ਦਰਜ ਕੀਤਾ ਗਿਆ ਹੈ। ਸੂਬੇ ‘ਚ 1 ਸਤੰਬਰ ਤੋਂ 10 ਸਤੰਬਰ ਤੱਕ 29.1 ਮਿਲੀਮੀਟਰ ਬਾਰਿਸ਼ ਹੋਈ, ਜੋ ਇਸ ਸੀਜ਼ਨ ਦੀ ਬਾਰਿਸ਼ ਨਾਲੋਂ 25 ਫੀਸਦੀ ਘੱਟ ਹੈ। ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਡੇਂਗੂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।