ਪੰਜਾਬ : ਬਿਹਾਰ ‘ਚ ਪੰਜਾਬ ਦੀ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬਿਹਾਰ ਦੇ ਪਟਨਾ ਦੀ ਹੈ, ਜਿੱਥੇ 6 ਲੜਕਿਆਂ ਨੇ ਲੜਕੀ ਨੂੰ ਗੈਂਗ ਹਾਊਸ ਬੁਲਾ ਕੇ ਗੈਂਗਰੇਪ ਕੀਤਾ। ਜਾਣਕਾਰੀ ਮੁਤਾਬਕ ਲੁਧਿਆਣਾ ਦੀ ਰਹਿਣ ਵਾਲੀ ਲੜਕੀ ਆਰਕੈਸਟਰਾ ਡਾਂਸਰ ਹੈ, ਜੋ ਕਿ ਪਟਨਾ ‘ਚ ਕਿਰਾਏ ਦੇ ਮਕਾਨ ‘ਚ ਰਹਿੰਦੀ ਸੀ। ਪੀੜਤਾ ਅਨੁਸਾਰ ਛੇ ਲੜਕਿਆਂ ਨੇ ਉਸ ਨੂੰ ਇੱਕ ਪ੍ਰੋਗਰਾਮ ਲਈ ਗੈਸਟ ਹਾਊਸ ਵਿੱਚ ਬੁਲਾਇਆ, ਜਿੱਥੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਇੰਨਾ ਹੀ ਨਹੀਂ ਉਨ੍ਹਾਂ ਨੇ ਉਸ ਨੂੰ ਜ਼ਬਰਦਸਤੀ ਸ਼ਰਾਬ ਪਿਲਾਣ ਦੀ ਕੋਸ਼ਿਸ਼ ਵੀ ਕੀਤੀ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।

ਇਸ ਘਟਨਾ ਤੋਂ ਬਾਅਦ ਉਸ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ, ਜਿਸ ਦੇ ਆਧਾਰ ‘ਤੇ ਦੋ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਮੁਲਜ਼ਮਾਂ ਦਾ ਕਹਿਣਾ ਹੈ ਕਿ ਲੜਕੀ ਪਹਿਲਾਂ ਹੀ ਸ਼ਰਾਬ ਦੇ ਨਸ਼ੇ ‘ਚ ਸੀ ਅਤੇ ਪੈਸੇ ਨੂੰ ਲੈ ਕੇ ਉਸ ਨਾਲ ਝਗੜਾ ਹੁੰਦਾ ਸੀ, ਹੋਰ ਕੁਝ ਨਹੀਂ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply