ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ
By admin / February 26, 2024 / No Comments / Punjabi News
ਪੰਜਾਬ : ਪੰਜਾਬ ‘ਚ ਬੀਤੀ ਰਾਤ ਕਰੀਬ 9.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਚੰਡੀਗੜ੍ਹ, ਤਰਨਤਾਰਨ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.8 ਦੱਸੀ ਜਾ ਰਹੀ ਹੈ।
ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ ਸਨ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਤਰਨਤਾਰਨ ਦੱਸਿਆ ਜਾ ਰਿਹਾ ਹੈ, ਜੋ ਧਰਤੀ ਤੋਂ 40 ਕਿਲੋਮੀਟਰ ਹੇਠਾਂ ਸੀ।