ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀਆਂ ਵੱਡੀਆਂ ਖ਼ਬਰਾਂ ਇਸ ਸਮੇਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਰਾਜਪਾਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਅਸਤੀਫ਼ਾ ਉਨ੍ਹਾਂ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੂੰ ਭੇਜਿਆ ਗਿਆ ਸੀ, ਜਿਸ ਵਿੱਚ ਉਨ੍ਹਾਂ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਰਾਸ਼ਟਰਪਤੀ ਵੱਲੋਂ ਮਨਜ਼ੂਰ ਕੀਤਾ ਜਾਵੇ।
ਦੱਸ ਦੇਈਏ ਕਿ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਦਿਨ ਹੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ 1 ਸਤੰਬਰ 2021 ਨੂੰ ਪੰਜਾਬ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਅੱਜ 3 ਫਰਵਰੀ 2024 ਨੂੰ ਅਸਤੀਫ਼ਾ ਦੇ ਦਿੱਤਾ ਹੈ।