ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਮੁੰਬਈ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਭਲਕੇ ਵੱਡੇ ਉਦਯੋਗਪਤੀਆਂ ਨਾਲ ਭਗਵੰਤ ਮਾਨ ਦੀ ਮੀਟਿੰਗ ਰੱਖੀ ਗਈ ਹੈ, ਜਿਸ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਜਿਸ ਵਿੱਚ ਸੀ.ਐਮ. ਮਾਨ ਵੱਡੇ ਉਦਯੋਗਪਤੀਆਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣਗੇ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਮੁੰਬਈ ਦੌਰੇ ‘ਤੇ ਹਨ। ਜਿੱਥੇ ਉਹ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਪ੍ਰਫੁੱਲਤ ਕਰਨ ਲਈ ਪ੍ਰਸਿੱਧ ਉਦਯੋਗਪਤੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ ‘ਤੇ ਲਿਜਾਣ ਲਈ ਯਤਨਸ਼ੀਲ ਹੈ। ਮੁੰਬਈ ਪਹੁੰਚਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਕੇਂਦਰ ਬਣਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਕ ਪਾਸੇ ਇਸ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Leave a Reply