ਪੰਜਾਬ ਪੁਲਿਸ ਦੇ ਬਰਖਾਸਤ ਡੀ.ਐੱਸ.ਪੀ ਜਗਦੀਸ਼ ਭੋਲਾ ਨੂੰ ਲੈ ਕੇ ਅਦਾਲਤ ਨੇ ਸੁਣਾਇਆ ਇਹ ਫ਼ੈਸਲਾ
By admin / July 30, 2024 / No Comments / Punjabi News
ਪੰਜਾਬ : ਪੰਜਾਬ ‘ਚ 6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਪੁਲਿਸ ਦੇ ਬਰਖਾਸਤ ਡੀ.ਐੱਸ.ਪੀ ਜਗਦੀਸ਼ ਭੋਲਾ (DSP Jagdish Bhola) ਸਬੰਧੀ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਦਰਅਸਲ ਸੀ.ਬੀ.ਆਈ ਭਾਰਤ ਦੀ ਵਿਸ਼ੇਸ਼ ਅਦਾਲਤ ਨੇ ਅੱਜ ਮਨੀ ਲਾਂਡਰਿੰਗ ਮਾਮਲੇ ਵਿੱਚ ਜਗਦੀਸ਼ ਭੋਲਾ ਸਮੇਤ 25 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2013 ‘ਚ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਖੁਲਾਸੇ ਨਾਲ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਅਤੇ ਸੂਬੇ ਦੇ ਕਈ ਆਗੂਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਜਾਂਚ ‘ਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ 6 ਹਜ਼ਾਰ ਕਰੋੜ ਰੁਪਏ ਦਾ ਹੈ। ਸਾਲ 2019 ਵਿੱਚ ਸੀ.ਬੀ.ਆਈ ਅਦਾਲਤ ਨੇ ਇਸ ਮਾਮਲੇ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ 25 ਲੋਕਾਂ ਨੂੰ ਸਜ਼ਾ ਸੁਣਾਈ ਸੀ।