November 15, 2024

ਪੰਜਾਬ ਸਰਕਾਰ ਨੇ ਸੂਬੇ ‘ਚ 12 ਨਵੰਬਰ ਨੂੰ ਰਾਖਵੀਂ ਛੁੱਟੀ ਦਾ ਕੀਤਾ ਐਲਾਨ

ਪੰਜਾਬ ''ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ...

ਜਲੰਧਰ : ਪੰਜਾਬ ਸਰਕਾਰ (Punjab government) ਨੇ ਸੂਬੇ ਵਿੱਚ 12 ਨਵੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਹੈ। ਇੱਥੇ ਤੁਹਾਨੂੰ ਦੱਸ ਦੇਈਏ ਕਿ 12 ਨਵੰਬਰ ਨੂੰ ਸੰਤ ਨਾਮਦੇਵ ਜੀ ਦਾ ਜਨਮ ਦਿਨ ਹੈ। ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਹੈ।

ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਸਰਕਾਰੀ ਮੁਲਾਜ਼ਮ ਸਾਲ ਵਿੱਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਹਾਲਾਂਕਿ, ਇੱਥੇ ਇਹ ਸਪੱਸ਼ਟ ਕਰੀਏ ਕਿ 12 ਨਵੰਬਰ ਰਾਜ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਇੱਕ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਕਾਰੋਬਾਰੀ ਇਕਾਈਆਂ ਆਮ ਵਾਂਗ ਖੁੱਲ੍ਹਣਗੀਆਂ। ਇਨ੍ਹਾਂ ਅਦਾਰਿਆਂ ਵਿੱਚ ਕੋਈ ਛੁੱਟੀ ਨਹੀਂ ਹੋਵੇਗੀ।

By admin

Related Post

Leave a Reply