ਚੰਡੀਗੜ੍ਹ : ਪੰਜਾਬ ਸਰਕਾਰ (Punjab government) ਨੇ ਸੂਬੇ ਦੀ ਅਫਸਰਸ਼ਾਹੀ ਅੰਦਰੋਂ ਕਾਲੀਆਂ ਭੇਡਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਪੰਜਾਬ ਪੁਲਿਸ ਅਤੇ ਹੋਰ ਵਿਭਾਗਾਂ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ ਲਈ ਕਿਹਾ ਸੀ।

ਇਸ ਦੇ ਮੱਦੇਨਜ਼ਰ ਗ੍ਰਹਿ ਵਿਭਾਗ ਨੇ ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਖ਼ਿਲਾਫ਼ ਪੁਲਿਸ ਜਾਂ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕੀਤੇ ਹਨ। ਵਿਭਾਗ ਨੇ ਪ੍ਰਕਿਰਿਆ ਪੂਰੀ ਕਰਨ ਲਈ 10 ਦਿਨਾਂ ਦਾ ਸਮਾਂ ਮੰਗਿਆ ਹੈ ਅਤੇ ਅਗਲੇ ਹਫ਼ਤੇ ਇਹ ਸੂਚੀ ਸਪੀਕਰ ਨੂੰ ਭੇਜੀ ਜਾਣੀ ਹੈ।

ਸੂਤਰਾਂ ਅਨੁਸਾਰ ਅਜਿਹੇ ਪੁਲਿਸ ਅਧਿਕਾਰੀਆਂ ਦੀ ਗਿਣਤੀ ਸੈਂਕੜੇ ਵਿੱਚ ਹੈ ਅਤੇ ਇਨ੍ਹਾਂ ਵਿੱਚੋਂ ਹਰੇਕ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਦੇ ਕੇਸਾਂ ਦੀ ਕਾਨੂੰਨੀ ਸਥਿਤੀ ਦੇ ਵੇਰਵੇ ਇਕੱਠੇ ਕਰਨ ਵਿੱਚ ਸਮਾਂ ਲੱਗੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਏ. ਐੱਸ.ਆਈ. ਬੋਹੜ ਸਿੰਘ ਸਬੰਧੀ ਪੁਲਿਸ ਦੀਆਂ ਕਾਲੀਆਂ ਭੇਡਾਂ ਦਾ ਮਾਮਲਾ ਸਦਨ ​​ਵਿੱਚ ਰੱਖਦਿਆਂ ਬੋਹੜ ਸਿੰਘ ਦੇ ਮਾਮਲੇ ਵਿੱਚ ਡੀ.ਜੀ.ਪੀ. ਤੋਂ ਰਿਪੋਰਟ ਮੰਗੀ ਸੀ। ਹੁਣ ਅਜਿਹੀ ਸਥਿਤੀ ਵਿੱਚ ਗ੍ਰਹਿ ਵਿਭਾਗ ਲਈ ਕਾਲੀਆਂ ਭੇਡਾਂ ਨੂੰ ਪਰਿਭਾਸ਼ਤ ਕਰਨਾ ਔਖਾ ਕੰਮ ਹੈ।

Leave a Reply