ਉੱਤਰ ਪ੍ਰਦੇਸ਼: ਪੰਜਾਬ ਦੀ ਰੋਪੜ ਜੇਲ੍ਹ ‘ਚ ਕਈ ਸਾਲ ਕੱਟਣ ਵਾਲੇ ਯੂ.ਪੀ. ਦੇ ਖ਼ਤਰਨਾਕ ਗੈਂਗਸਟਰ ਮੁਖਤਾਰ ਅੰਸਾਰੀ (The Dangerous Gangster Mukhtar Ansari) ਦੇ ਮਾਰੇ ਜਾਣ ਦੀ ਖ਼ਬਰ  ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਖਤਾਰ ਅੰਸਾਰੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

ਮੁਖਤਾਰ ਦੀ ਬੀਤੇ ਦਿਨ ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਉਸਨੂੰ ਬਾਂਦਾ ਮੈਡੀਕਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਮੁਖਤਾਰ ਅੰਸਾਰੀ ਨੂੰ ਮ੍ਰਿਤਕ ਐਲਾਨ ਦਿੱਤਾ। ਸੂਤਰਾਂ ਨੇ ਦੱਸਿਆ ਕਿ ਬਾਂਦਾ ਜੇਲ੍ਹ ਵਿੱਚ ਮੁਖਤਾਰ ਨੂੰ ਦਿਲ ਦਾ ਦੌਰਾ ਪਿਆ ਸੀ। ਹਸਪਤਾਲ ਵੱਲੋਂ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਮੁਖਤਾਰ ਅੰਸਾਰੀ ਦੀ ਰਾਤ 8.25 ਵਜੇ ਮੌਤ ਹੋ ਗਈ ਸੀ।

ਜੇਲ੍ਹ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਵਿਚਕਾਰ ਅੰਸਾਰੀ ਨੂੰ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਸੀ। ਸੂਤਰਾਂ ਅਨੁਸਾਰ ਬਾਂਦਾ ਹਸਪਤਾਲ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਮੰਗਲਵਾਰ ਤੜਕੇ ਵੀ ਅੰਸਾਰੀ ਨੂੰ ਸਰਕਾਰੀ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਦੇਰ ਸ਼ਾਮ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ । ਅੰਸਾਰੀ ਨੂੰ ਮੰਗਲਵਾਰ ਦੇਰ ਸ਼ਾਮ ਮੁੜ ਜੇਲ੍ਹ ਭੇਜ ਦਿੱਤਾ ਗਿਆ ਸੀ ।

ਦੱਸ ਦਈਏ ਕਿ ਮੁਖਤਾਰ ਅੰਸਾਰੀ ਬਾਂਦਾ ਦੀ ਜੇਲ੍ਹ ‘ਚ ਬੰਦ ਸੀ ਅੱਜ ਡਾਕਟਰਾਂ ਵੱਲੋਂ ਉਨ੍ਹਾਂ ਦਾ ਪੋਸਟਮਾਸਟਮ ਕੀਤਾ ਜਾ ਰਿਹਾ ਹੈ।ਉਨ੍ਹਾਂ ਦੀ ਮੌਤ ਨੂੰ ਲੈ ਕੇ ਉੱਤਰ ਪ੍ਰਦੇਸ਼ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ । ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਧਾਰਾ 144 ਲਾਗੂ ਕਰ ਦਿੱਤੀ ਹੈ ।ਜਾਣਕਾਰੀ ਮੁਤਾਬਕ ਮੁਖਤਾਰ ਦੇ ਬੇਟੇ ਨੇ ਇਲਜ਼ਾਮ ਲਗਾਏ ਹਨ ਕਿ ਉਸਦੇ ਪਿਤਾ ਖ਼ਿਲਾਫ਼ ਕੋਈ ਡੂੰਘੀ ਸ਼ਾਜਿਸ਼ ਰਚੀ ਗਈ ਹੈ ਅਤੇ ਉਨ੍ਹਾਂ ਨੂੰ ਖਾਣੇ ‘ਚ ਜ਼ਹਿਰ ਦੇ ਕੇ ਮਾਰਿਆ ਗਿਆ ਹੈ।

Leave a Reply