ਚੰਡੀਗੜ੍ਹ: ਹੁਣੇ ਹੁਣੇ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਆਗੂ ਬਿਕਰਮ ਮਜੀਠੀਆ (Akali leader Bikram Majithia) ਨੇ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਜੀਠੀਆ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮਜੀਠੀਆ ਨੇ ਟਵੀਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ 5 ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਨ੍ਹਾਂ ਮੰਗਾਂ ਵਿੱਚ ਸਿੱਖਿਆ ਪ੍ਰਣਾਲੀ, ਸਾਰਿਆਂ ਲਈ ਚੰਗਾ ਇਲਾਜ, ਘੱਟ ਮਹਿੰਗਾਈ, ਹਰ ਨੌਜਵਾਨ ਨੂੰ ਰੁਜ਼ਗਾਰ, ਗਰੀਬਾਂ ਨੂੰ ਮੁਫ਼ਤ ਬਿਜਲੀ ਅਤੇ 24 ਘੰਟੇ ਬਿਜਲੀ ਸਪਲਾਈ ਸ਼ਾਮਲ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੇ ਸਾਹਮਣੇ ਉਪਰੋਕਤ ਪੰਜ ਮੰਗਾਂ ਰੱਖੀਆਂ ਸਨ ਕਿ ਜੇਕਰ ਮੋਦੀ ਸਰਕਾਰ ਪੰਜ ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਸ ਕਾਰਨ ਹੁਣ ਬਿਕਰਮ ਮਜੀਠੀਆ ਨੇ ਇਹ ਮੰਗਾਂ ਪੰਜਾਬ ਸਰਕਾਰ ਅੱਗੇ ਰੱਖ ਦਿੱਤੀਆਂ ਹਨ।