ਕਰਨਾਟਕ: ਬੈਂਗਲੁਰੂ ਦੇ ਤਾਜ ਵੈਸਟ ਐਂਡ ਹੋਟਲ (Taj West End Hotel) ਨੂੰ ਬੰਬ ਦੀ ਧਮਕੀ ਮਿਲੀ ਹੈ, ਜੋ ਅਣਪਛਾਤੇ ਵਿਅਕਤੀਆਂ ਦੁਆਰਾ ਈ-ਮੇਲ ਰਾਹੀਂ ਦਿੱਤੀ ਗਈ ਸੀ। ਇਹ ਹੋਟਲ ਪ੍ਰਮੁੱਖ ਸਿਆਸਤਦਾਨਾਂ ਅਤੇ ਕ੍ਰਿਕਟਰਾਂ ਦੀ ਮੇਜ਼ਬਾਨੀ ਲਈ ਮਸ਼ਹੂਰ ਹੈ। ਅੱਜ ਸਵੇਰੇ ਮਿਲੀ ਧਮਕੀ ਤੋਂ ਬਾਅਦ ਸਥਾਨਕ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਨੇ ਤੁਰੰਤ ਹੋਟਲ ਦਾ ਦੌਰਾ ਕੀਤਾ ਅਤੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।

ਧਮਕੀ ਦੀ ਪੁਸ਼ਟੀ
ਬੇਂਗਲੁਰੂ ਪੁਲਿਸ ਦੇ ਡਿਪਟੀ ਕਮਿਸ਼ਨਰ ਸ਼ੇਖਰ ਐਚਟੀ ਨੇ ਦੱਸਿਆ ਕਿ ਹੋਟਲ ਨੂੰ ਬੰਬ ਦੀ ਧਮਕੀ ਅਣਪਛਾਤੇ ਵਿਅਕਤੀਆਂ ਦੁਆਰਾ ਦਿੱਤੀ ਗਈ ਸੀ। ਹੋਟਲ ਦੇ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਅਤੇ ਪੁਲਿਸ ਧਮਕੀ ਦੇ ਪਿੱਛੇ ਲੋਕਾਂ ਦੀ ਪਛਾਣ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਹਾਲ ਹੀ ਦੇ ਦਿਨਾਂ ਵਿੱਚ ਸਕੂਲਾਂ, ਹਸਪਤਾਲਾਂ, ਸਰਕਾਰੀ ਦਫ਼ਤਰਾਂ ਅਤੇ ਹਵਾਈ ਅੱਡਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਬੰਬ ਦੀ ਧਮਕੀ ਵਾਲੀਆਂ ਈ-ਮੇਲਾਂ ਦੀ ਗਿਣਤੀ ਵਧੀ ਹੈ।

ਧਮਕੀ ਨਿਕਲੀ ਫਰਜ਼ੀ
ਮੁੱਢਲੀ ਜਾਂਚ ਦੌਰਾਨ ਪੁਲਿਸ ਨੇ ਹੋਟਲ ਦੇ ਅਹਾਤੇ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਧਮਕੀ ਫਰਜ਼ੀ ਸੀ। ਡੀ.ਸੀ.ਪੀ. ਸੈਂਟਰਲ ਨੇ ਦੱਸਿਆ ਕਿ ਅੱਜ ਸਵੇਰੇ ਤਾਜ ਵੈਸਟ ਐਂਡ ਹੋਟਲ ਨੂੰ ਧਮਕੀ ਭਰੀ ਈ-ਮੇਲ ਮਿਲੀ ਸੀ। ਬੀ.ਡੀ.ਡੀ.ਐਸ. ਅਤੇ ਏ.ਐਸ.ਸੀ. ਟੀਮ ਨੇ ਜਾਂਚ ਤੋਂ ਬਾਅਦ ਇਸ ਨੂੰ ਫਰਜ਼ੀ ਕਰਾਰ ਦਿੱਤਾ। ਡੀ.ਸੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਜਾਵੇਗੀ ਅਤੇ ਡੂੰਘਾਈ ਨਾਲ ਜਾਂਚ ਜਾਰੀ ਰਹੇਗੀ।

ਸੁਰੱਖਿਆ ਚੇਤਾਵਨੀ
ਧਮਕੀ ਤੋਂ ਬਾਅਦ ਹੋਟਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਸਾਰੇ ਮਹਿਮਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਸਥਿਤੀ ਕਾਬੂ ਹੇਠ ਹੈ, ਪਰ ਮਹਿਮਾਨਾਂ ਨੇ ਇਸ ਘਟਨਾ ‘ਤੇ ਚਿੰਤਾ ਪ੍ਰਗਟਾਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਆਦਾਤਰ ਧਮਕੀਆਂ ਫਰਜ਼ੀ ਸਾਬਤ ਹੋਈਆਂ ਹਨ, ਪਰ ਫਿਰ ਵੀ ਉਨ੍ਹਾਂ ਵੱਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ।

ਹਾਲਾਂਕਿ ਅਜੋਕੇ ਸਮੇਂ ਵਿੱਚ ਬੰਬ ਦੀਆਂ ਧਮਕੀਆਂ ਨਾਲ ਸਬੰਧਤ ਈ-ਮੇਲਾਂ ਦਾ ਰੁਝਾਨ ਤੇਜ਼ੀ ਨਾਲ ਵਧਿਆ ਹੈ, ਪਰ ਇਨ੍ਹਾਂ ਵਿੱਚੋਂ ਜ਼ਿਆਦਾਤਰ ਫਰਜ਼ੀ ਸਾਬਤ ਹੋਏ ਹਨ। ਪ੍ਰਸ਼ਾਸਨ ਇਨ੍ਹਾਂ ਘਟਨਾਵਾਂ ਦੀ ਗੰਭੀਰਤਾ ਨੂੰ ਸਮਝਦਾ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਵਿੱਚ ਲੱਗਾ ਹੋਇਆ ਹੈ।

Leave a Reply