ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਪਤਨੀ ਡਾ. ਗੁਰਪ੍ਰੀਤ ਕੌਰ (Dr. Gurpreet Kaur) ਨੇ ਅੱਜ ਨੇ ਬੇਟੀ ਨੂੰ ਜਨਮ ਦਿੱਤਾ ਹੈ। ਮਾਨ ਪਰਿਵਾਰ ਨੂੰ ਪੂਰੇ ਪੰਜਾਬ, ਸਿਆਸੀਆ ਲੀਡਰਾਂ ਤੇ ਮਨੋਰੰਜਨ ਜਗਤ ਵੱਲੋਂ ਵਧਾਈਆਂ ਦਿੱਤੀਆ ਜਾ ਰਹੀਆ ਹਨ। ਇਸ ਦੇ ਨਾਲ ਹੀ ਹਾਲ ਹੀ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਵਲੋਂ ਵੀ ਮੁੱਖ ਮੰਤਰੀ ਮਾਨ ਨੂੰ ਵਧਾਈ ਦਿੱਤੀ ਗਈ ਹੈ। ਰਵਨੀਤ ਬਿੱਟੂ ਨੇ ਆਪਣੇ ਫੇਸਬੁੱਕ ‘ਤੇ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਬੇਟੀ ਦੇ ਜਨਮ ‘ਤੇ ਸ. ਭਗਵੰਤ ਮਾਨ, ਡਾ. ਗੁਰਪ੍ਰੀਤ ਕੌਰ, ਬੇਟੀ ਦੀ ਦਾਦੀ ਅਤੇ ਭੂਆ ਨੂੰ ਬਹੁਤ-ਬਹੁਤ ਮੁਬਾਰਕਾਂ।

Leave a Reply