ਚੰਡੀਗੜ੍ਹ: ਭਾਜਪਾ ਨਾਲ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਮਾਲਵੇ ਦੇ ਇਕਲੌਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ (Manpreet Singh Ayali) ਨੇ ਖੁੱਲ੍ਹ ਕੇ ਆਪਣੇ ਵਿਚਾਰ ਪੇਸ਼ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਦਿਆਂ ਨੂੰ ਛੱਡ ਕੇ ਭਾਜਪਾ ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਨਹੀਂ ਹੋਣਾ ਚਾਹੀਦਾ।

ਵਰਨਣਯੋਗ ਹੈ ਕਿ ਮਨਪ੍ਰੀਤ ਇਆਲੀ ਨੇ ਲੰਬੇ ਸਮੇਂ ਤੋਂ ਪਾਰਟੀ ਗਤੀਵਿਧੀਆਂ ਤੋਂ ਦੂਰੀ ਬਣਾ ਰੱਖੀ ਹੈ। ਹੁਣ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਥਕ ਮਸਲਿਆਂ ਵਿੱਚ ਕਿਸਾਨਾਂ, ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਕਈ ਮੁੱਦੇ ਸ਼ਾਮਲ ਹਨ।

ਜਦੋਂ ਤੱਕ ਇਹ ਮਸਲੇ ਹੱਲ ਨਹੀਂ ਹੁੰਦੇ, ਉਦੋਂ ਤੱਕ ਭਾਜਪਾ ਨਾਲ ਗਠਜੋੜ ਨਹੀਂ ਹੋਣਾ ਚਾਹੀਦਾ। ਇਆਲੀ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਪੰਥਕ ਪਾਰਟੀ ਹੈ ਅਤੇ ਇਸ ਪਾਰਟੀ ਦਾ ਗੌਰਵਮਈ ਇਤਿਹਾਸ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਆਗੂਆਂ ਨੂੰ ਪੰਜਾਬ ਦੇ ਮੁੱਦਿਆਂ ‘ਤੇ ਮਜ਼ਬੂਤੀ ਨਾਲ ਖੜੇ ਹੋਣਾ ਚਾਹੀਦਾ ਹੈ। ਮਨਪ੍ਰੀਤ ਇਆਲੀ ਦਾ ਕਹਿਣਾ ਹੈ ਕਿ ਜੇਕਰ ਪਾਰਟੀ ਇਸ ਤਰ੍ਹਾਂ ਦੇ ਫ਼ੈਸਲੇ ਲੈਂਦੀ ਹੈ ਤਾਂ ਲੋਕ ਉਨ੍ਹਾਂ ਦਾ ਸਮਰਥਨ ਜ਼ਰੂਰ ਕਰਨਗੇ।

Leave a Reply