ਪੰਜਾਬ : ਭਾਰਤੀ ਜਨਤਾ ਪਾਰਟੀ (Bharatiya Janata Party) ਨੇ ਕਈ ਰਾਜਾਂ ਲਈ ਸੂਬਾ ਇੰਚਾਰਜ ਅਤੇ ਸਹਿ-ਇੰਚਾਰਜ (State incharges and Co-incharges) ਨਿਯੁਕਤ ਕੀਤੇ ਹਨ, ਜਿਨ੍ਹਾਂ ਵਿਚ ਅੰਡੇਮਾਨ ਨਿਕੋਬਾਰ, ਅਰੁਣਾਚਲ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਝਾਰਖੰਡ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ਸਮੇਤ 24 ਰਾਜ ਸ਼ਾਮਲ ਹਨ।
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀ ਕਮਾਨ ਵਿਜੇਭਾਈ ਰੁਪਾਨੀ ਨੂੰ ਸੌਂਪ ਦਿੱਤੀ ਹੈ। ਵਿਜੇ ਰੁਪਾਨੀ ਪਹਿਲਾਂ ਵੀ ਪੰਜਾਬ ਦੇ ਸੂਬਾ ਇੰਚਾਰਜ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਕ ਵਾਰ ਫਿਰ ਪੰਜਾਬ ਦੀ ਵਾਗਡੋਰ ਸੌਂਪੀ ਗਈ ਹੈ। ਇਸੇ ਤਰ੍ਹਾਂ ਡਾ: ਨਰਿੰਦਰ ਸਿੰਘ ਨੂੰ ਪੰਜਾਬ ਦਾ ਸਹਿ-ਇੰਚਾਰਜ ਬਣਾਇਆ ਗਿਆ ਹੈ। ਗੁਆਂਢੀ ਸੂਬੇ ਹਿਮਾਚਲ ਵਿਚ ਸ੍ਰੀਕਾਂਤ ਸ਼ਰਮਾ ਨੂੰ ਇੰਚਾਰਜ ਅਤੇ ਸੰਜੇ ਟੰਡਨ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਹਰਿਆਣਾ, ਝਾਰਖੰਡ, ਮਹਾਰਾਸ਼ਟਰ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਝਾਰਖੰਡ, ਜੰਮੂ ਕਸ਼ਮੀਰ ਅਤੇ ਹਰਿਆਣਾ ‘ਚ ਸੂਬਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਜਿਸ ਨੂੰ ਕਈ ਮਾਇਨਿਆਂ ਵਿੱਚ ਮਹੱਤਵਪੂਰਨ ਮੰਨਿਆ ਜਾਂਦਾ ਹੈ।