November 6, 2024

ਭਾਰਤ-ਪਾਕਿਸਤਾਨ ਸਰਹੱਦ ਤੋਂ 15 ਕਰੋੜ ਰੁਪਏ ਦੀ ਹੈਰੋਇਨ ਹੋਈ ਬਰਾਮਦ

ਤਰਨਤਾਰਨ : ਪਾਕਿਸਤਾਨ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਦਰਅਸਲ, ਤਰਨਤਾਰਨ ਅਧੀਨ ਪੈਂਦੀ ਭਾਰਤ-ਪਾਕਿਸਤਾਨ ਸਰਹੱਦ (India-Pakistan Border) ਪਾਰ ਕਰਕੇ ਡਰੋਨ ਰਾਹੀਂ ਭੇਜੀ ਗਈ 3 ਕਿਲੋ ਹੈਰੋਇਨ ਨੂੰ ਸੂਚਨਾ ਦੇ ਆਧਾਰ ‘ਤੇ ਥਾਣਾ ਖੇਮਕਰਨ ਦੀ ਪੁਲਿਸ ਅਤੇ ਬੀ.ਐੱਸ.ਐੱਫ. ਨੇ ਬਰਾਮਦ ਕੀਤਾ ਹੈ।

ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਾਕਿਸਤਾਨ ਦੁਆਰਾ ਸਰਹੱਦੀ ਖੇਤਰ ਖੇਮਕਰਨ ਅਧੀਨ ਪੈਂਦੇ ਬੀ.ਓ.ਪੀ. ਟੀ-ਬੈਂਡ ਰਾਹੀਂ ਡਰੋਨ ਦੀ ਐਂਟਰੀ ਬਾਰੇ ਜਾਣਕਾਰੀ ਮਿਲੀ ਸੀ। ਇਸ ਦੌਰਾਨ ਬੀ. ਐੱਸ. ਐੱਫ. ਅਤੇ ਥਾਣਾ ਖੇਮਕਰਨ ਦੀ ਪੁਲਿਸ ਵੱਲੋਂ ਸਾਂਝਾ ਸਰਚ ਅਭਿਆਨ ਸ਼ੁਰੂ ਕੀਤਾ ਗਿਆ।

ਪਿੰਡ ਮਹਿੰਦੀਪੁਰ ਵਿਖੇ ਸੁਰਜੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਮਹਿੰਦੀਪੁਰ ਦੇ ਘਰੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦਾ ਵੱਡਾ ਪੈਕੇਟ ਮੱਝਾਂ ਦੇ ਸ਼ੈੱਡ ਤੋਂ ਬਰਾਮਦ ਹੋਇਆ ਹੈ ਜਿਸਦਾ ਵਜ਼ਨ 2 ਕਿਲੋ 998 ਗ੍ਰਾਮ ਹੈ। ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਡਰੋਨ ਦੀ ਭਾਲ ਕੀਤੀ ਜਾ ਰਹੀ ਹੈ।

By admin

Related Post

Leave a Reply