ਪੰਜਾਬ : ਮੀਂਹ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 2.6 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਵਿੱਚ 4.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਬੁਢਲਾਡਾ, ਸਰਦੂਲਗੜ੍ਹ, ਲਹਿਰਾ, ਮਾਨਸਾ, ਸੁਨਾਮ, ਮੂਨਕ, ਪਤਾਰਾ, ਤਲਵੰਡੀ ਸਾਬੋ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਵੀ ਚੱਲੇਗੀ। ਇਸ ਤੋਂ ਇਲਾਵਾ ਸੰਗਰੂਰ, ਬਰਨਾਲਾ, ਤਪਾ, ਧੂਰੀ, ਮੂਨਕ, ਸਮਾਣਾ, ਪਟਿਆਲਾ, ਨਾਭਾ, ਮਲੋਟ, ਬਠਿੰਡਾ ਅਤੇ ਰਾਮਪੁਰ ਫੂਲ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

IMD ਨੇ 4 ਜ਼ਿਲ੍ਹਿਆਂ ਲਈ ਯੈਲੋ ਅਲਰਟ ਕੀਤਾ ਜਾਰੀ

ਮੌਸਮ ਵਿਭਾਗ ਨੇ ਚਾਰ ਜ਼ਿਲ੍ਹਿਆਂ ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ, ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਸਭ ਤੋਂ ਵੱਧ ਬਾਰਸ਼ ਪਟਿਆਲਾ ਵਿੱਚ 48.0 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 6.5 ਮਿਲੀਮੀਟਰ, ਮੋਗਾ ਵਿੱਚ 0.5 ਮਿਲੀਮੀਟਰ, ਮੋਹਾਲੀ ਵਿੱਚ 8.0 ਮਿਲੀਮੀਟਰ ਅਤੇ ਪਟਿਆਲਾ ਵਿੱਚ 12.5 ਮਿਲੀਮੀਟਰ ਦਰਜ ਕੀਤੀ ਗਈ।

Leave a Reply