ਪੰਜਾਬ : ਮੀਂਹ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ, ਇਨ੍ਹਾਂ ਘਟਨਾਵਾਂ ਨੂੰ ਦੇਖਦੇ ਹੋਏ ਜ਼ਰੂਰੀ ਸਾਵਧਾਨੀਆਂ ਵਰਤਣ ਸਬੰਧੀ ਫ਼ਤਹਿਗੜ੍ਹ ਸਾਹਿਬ ਦੇ ਸਿਹਤ ਵਿਭਾਗ (Health Department of Fatehgarh) ਵੱਲੋਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ (Civil Surgeon Dr. Davinderjit Kaur) ਦੀ ਅਗਵਾਈ ਹੇਠ  ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਐਡਵਾਈਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ: ਦਵਿੰਦਰ ਕੌਰ ਨੇ ਕਿਹਾ ਕਿ ਮੀਂਹ ਦੇ ਮੌਸਮ ਦੌਰਾਨ ਸੱਪ ਦੇ ਡੱਸਣ ਦੀ ਸੂਰਤ ਵਿਚ ਇਲਾਜ ਲਈ ਪਹਿਲਾ ਘੰਟਾ ਬਹੁਤ ਜ਼ਰੂਰੀ ਹੈ, ਇਸ ਦੌਰਾਨ ਜੇਕਰ ਪੀੜਤ ਵਿਅਕਤੀ ਦਾ ਸਮੇਂ ਸਿਰ ਇਲਾਜ ਨਾ ਕਰਵਾਇਆ ਗਿਆ ਤਾਂ ਉਸ ਦੀ ਜਾਨ ਨੂੰ ਹੋਰ ਵੀ ਖ਼ਤਰਾ ਹੋ ਸਕਦਾ ਹੈ। ਜਦੋਂ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਜੇਕਰ ਸਮੇਂ ਸਿਰ ਇਲਾਜ ਕਰਵਾਇਆ ਜਾਵੇ ਤਾਂ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਇਸ ਲਈ ਸਿਹਤ ਵਿਭਾਗ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਹਮੇਸ਼ਾ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਸਿਹਤ ਵਿਭਾਗ 24 ਘੰਟੇ ਐਮਰਜੈਂਸੀ ਮੈਡੀਕਲ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀ.ਐਚ.ਸੀ ਅਮਲੋਹ, ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ, ਸੀ.ਐਚ.ਸੀ ਚਨਾਰਥਲ ਕਲਾਂ, ਨੰਦਪੁਰ ਕਲੌੜ, ਬਸੀ ਪਠਾਣਾ, ਖਮਾਣੋਂ ਅਤੇ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਵਿੱਚ ਐਂਟੀਵੇਨਮ ਟੀਕੇ ਉਪਲਬਧ ਹਨ ਅਤੇ ਲੋੜ ਪੈਣ ’ਤੇ ਇਨ੍ਹਾਂ ਥਾਵਾਂ ਤੋਂ ਸਿਹਤ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਸੱਪ ਦੇ ਡੱਸਣ ਨਾਲ ਪੀੜਤ 22 ਮਰੀਜ਼ਾਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ।

Leave a Reply