ਮੁੰਬਈ ਪੁਲਿਸ ਨੇ ਦੋ ਪਹੀਆ ਵਾਹਨ ਨੂੰ ਟੱਕਰ ਮਾਰਨ ਦੇ ਦੋਸ਼ ‘ਚ ਮਿਹਿਰ ਸ਼ਾਹ ਨੂੰ ਕੀਤਾ ਗ੍ਰਿਫ਼ਤਾਰ
By admin / July 9, 2024 / No Comments / Punjabi News
ਮੁੰਬਈ : ਮੁੰਬਈ ਪੁਲਿਸ ਨੇ ਬੀ.ਐੱਮ.ਡਬਲਿਊ. ਕਾਰ ਨਾਲ ਦੋ ਪਹੀਆ ਵਾਹਨ ਨੂੰ ਟੱਕਰ ਮਾਰਨ ਦੇ ਦੋਸ਼ ‘ਚ ਅੱਜ 24 ਸਾਲਾ ਮਿਹਿਰ ਸ਼ਾਹ (Mihir Shah) ਨੂੰ ਗ੍ਰਿਤਾਰ ਕੀਤਾ ਹੈ। ਸ਼ਿਵ ਸੈਨਾ ਆਗੂ ਰਾਜੇਸ਼ ਸ਼ਾਹ ਦਾ ਪੁੱਤਰ ਮਿਹਰ ਬੀ.ਐਮ.ਡਬਲਿਊ. ਕਾਰ ਚਲਾ ਰਿਹਾ ਸੀ ਜਿਸ ਨੇ ਇੱਕ ਸਕੂਟਰ ਨੂੰ ਟੱਕਰ ਮਾਰ ਦਿੱਤੀ ਸੀ। ਇਸ ਘਟਨਾ ‘ਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ ਪਤੀ ਜ਼ਖਮੀ ਹੋ ਗਿਆ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿਹਿਰ ਨੂੰ ਮੁੰਬਈ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਿਹਰ ਦੇ ਪਿਤਾ ਰਾਜੇਸ਼ ਸ਼ਾਹ ਨੇ ਉਨ੍ਹਾਂ ਦੇ ਪੁੱਤਰ ਨੂੰ ਭਜਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਅਤੇ ਅਪਰਾਧ ਵਿੱਚ ਸ਼ਾਮਲ ਵਾਹਨ ਨੂੰ ਹਟਾਉਣ ਦੀ ਵੀ ਸਾਜ਼ਿਸ਼ ਰਚੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿਹਿਰ ਇੱਕ BMW ਕਾਰ ਚਲਾ ਰਿਹਾ ਸੀ ਅਤੇ ਇਸ ਨੇ ਕਾਵੇਰੀ ਨਖਵਾ (45) ਨੂੰ ਟੱਕਰ ਮਾਰ ਦਿੱਤੀ ਅਤੇ ਉਸਦੇ ਪਤੀ ਪ੍ਰਦੀਪ ਨੂੰ ਜ਼ਖਮੀ ਕਰ ਦਿੱਤਾ। ਇਹ ਘਟਨਾ ਐਤਵਾਰ ਸਵੇਰੇ ਉਸ ਸਮੇਂ ਵਾਪਰੀ ਸੀ ਜਦੋਂ ਜੋੜਾ ਮੁੰਬਈ ਦੇ ਵਰਲੀ ਇਲਾਕੇ ‘ਚ ਆਪਣੇ ਦੋਪਹੀਆ ਵਾਹਨ ‘ਤੇ ਉਹ ਜਾ ਰਹੇ ਸਨ। ਪੁਲਿਸ ਨੇ ਮਿਹਰ ਨੂੰ ਗ੍ਰਿਫਤਾਰ ਕਰਨ ਲਈ 11 ਟੀਮਾਂ ਬਣਾਈਆਂ ਅਤੇ ਜਾਂਚ ਵਿੱਚ ਅਪਰਾਧ ਸ਼ਾਖਾ ਨੂੰ ਵੀ ਸ਼ਾਮਲ ਕੀਤਾ। ਉਸ ਦੇ ਖ਼ਿਲਾਫ਼ ਲੁੱਕਆਊਟ ਸਰਕੂਲਰ (LOC) ਵੀ ਜਾਰੀ ਕੀਤਾ ਗਿਆ ਸੀ ।