November 5, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਦੀਨਾਨਗਰ ਦੇ ਓਵਰਬ੍ਰਿਜ ਦਾ ਕੀਤਾ ਉਦਘਾਟਨ

ਦੀਨਾਨਗਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਨਾਨਗਰ ਦੇ ਬਹਿਰਾਮਪੁਰ ਤੋਂ ਦੀਨਾਨਗਰ ਸੜਕ ‘ਤੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਵਰਬ੍ਰਿਜ ਦਾ ਰਸਮੀ ਉਦਘਾਟਨ ਕਰ ਕੇ ਲੋਕਾਂ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਧਾਨ ਸਭਾ ਹਲਕੇ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਚਹੇਤਿਆਂ ਦਾ ਹੀ ਵਿਕਾਸ ਕੀਤਾ ਹੈ।

ਇਨ੍ਹਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਇਸ ਸਰਹੱਦੀ ਖੇਤਰ ਨੂੰ ਪਛੜਿਆ ਇਲਾਕਾ ਆਖਦੀ ਸੀ, ਪਰ ਉਨ੍ਹਾਂ ਦੀ ਸਰਕਾਰ ਪਛੜਾ ਖੇਤਰ ਸ਼ਬਦ ਖ਼ਤਮ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇੱਕੋ ਇੱਕ ਕੋਸ਼ਿਸ਼ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ ਪਰ ਇਹ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਘਟਿਆ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇਗਾ।

ਉਨ੍ਹਾਂ ਪੁਲਿਸ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ੇ ਵਰਗੀ ਬੁਰਾਈ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਭਾਰਤ-ਪਾਕਿਸਤਾਨ ਸਰਹੱਦ ਤੱਕ ਦੇ ਸੈਂਕੜੇ ਪਿੰਡਾਂ ਨੂੰ ਫਾਇਦਾ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੰਤਰੀ ਲਾਲ ਚੰਦ ਕਟਾਰੂਚੱਕ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਬਟਾਲਾ ਇੰਚਾਰਜ ਦੀਨਾਨਗਰ ਅਤੇ ਜ਼ਿਲ੍ਹਾ ਸਹਰੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ, ਪੰਜਾਬ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ਅਮਰਪਾਲ ਸਿੰਘ ਵਿਧਾਇਕ ਸ੍ਰੀ ਹਰਗੋਬਿੰਦਪੁਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਲ, ਸਵਰਨ ਸਲਾਰੀਆ ਸਮੇਤ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

By admin

Related Post

Leave a Reply