ਮੁੱਖ ਮੰਤਰੀ ਮਾਨ ਨੇ ਅੱਜ 11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
By admin / February 3, 2024 / No Comments / Punjabi News
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ 11 ਅੰਤਰਰਾਸ਼ਟਰੀ ਖਿਡਾਰੀਆਂ (11 international players) ਨੂੰ ਨਿਯੁਕਤੀ ਪੱਤਰ ਸੌਂਪੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਨਾਲ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ ਅਤੇ ਸ਼ਮਸ਼ੇਰ ਸਿੰਘ ਨੂੰ ਡੀ.ਐਸ.ਪੀ. ਵਜੋ ਨਿਯੁਕਤੀ ਪੱਤਰ ਦਿੱਤੇ ਗਏ ਤਾਂ ਉੱਥੇ ਹੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਅਤੇ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਵਿੱਚ ਸੇਵਾਵਾਂ ਨਿਭਾਉਣਗੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਿਡਾਰੀਆਂ ਲਈ ਬਹੁਤ ਮਹੱਤਵਪੂਰਨ ਹੈ। ਪਹਿਲਾ ਮੋਗੇ ਵੱਲ ਦੀਆਂ ਕੁੜੀਆਂ ਨੂੰ ਅੱਗੇ ਵਧਣ ਦੇ ਜ਼ਿਆਦਾ ਮੌਕੇ ਨਹੀਂ ਮਿਲਦੇ ਸਨ ਪਰ ਹਰਮਨਪ੍ਰੀਤ ਕੌਰ ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਬਣੀ। ਇਸ ਤਰ੍ਹਾਂ ਹੀ ਪੰਜਾਬ ਦੀਆਂ ਹੋਰ ਵੀ ਕੁੜੀਆ ਅੱਗੇ ਵਧ ਰਹੀਆਂ ਹਨ।