November 5, 2024

ਮੋਗਾ ‘ਚ ਭਾਰੀ ਮੀਂਹ ਕਾਰਨ ਵਾਪਰਿਆ ਭਿਆਨਕ ਹਾਦਸਾ,ਪਰਿਵਾਰ ਦੇ ਚਾਰ ਮੈਂਬਰ ਹੋਏ ਜਖ਼ਮੀ

ਮੋਗਾ: ਪੰਜਾਬ ਵਿੱਚ ਭਾਰੀ ਮੀਂਹ (Heavy Rain) ਕਾਰਨ ਮੋਗਾ ਵਿੱਚ ਇੱਕ ਪਰਿਵਾਰ ਨਾਲ ਭਿਆਨਕ ਹਾਦਸਾ (A Terrible Accident) ਵਾਪਰ ਗਿਆ। ਦਰਅਸਲ ਘਰ ਦੀ ਕੰਧ ਡਿੱਗਣ ਨਾਲ ਪਰਿਵਾਰ ਜ਼ਖਮੀ ਹੋ ਗਿਆ। ਇਹ ਘਟਨਾ ਮੋਗਾ ਦੇ ਪਿੰਡ ਸਮਾਧ ਭਾਈ ਦੀ ਹੈ, ਜਿੱਥੇ ਤੇਜ਼ ਮੀਂਹ ਕਾਰਨ ਅੱਜ ਤੜਕੇ ਕਰੀਬ 3 ਵਜੇ ਘਰ ਦੀ ਕੰਧ ਡਿੱਗਣ ਨਾਲ ਇੱਕ ਹੀ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ ਹੋ ਗਏ। ਇਸ ਦੌਰਾਨ ਸਥਾਨਕ ਲੋਕਾਂ ਨੇ ਤੁਰੰਤ ਪਰਿਵਾਰ ਨੂੰ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ, ਜਿੱਥੇ ਇਕ ਮੈਂਬਰ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਜ਼ਖ਼ਮੀਆਂ ਦੀ ਪਛਾਣ ਮਹਿਤਾਬ ਸਿੰਘ, ਗੁਰਮੇਲ ਸਿੰਘ, ਸਤਬੀਰ ਕੌਰ ਅਤੇ ਸਤਵਿੰਦਰ ਕੌਰ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਗੁਰਮੇਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ ਅਤੇ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੰਧ ‘ਤੇ ਜ਼ੋਰਦਾਰ ਧਮਾਕਾ ਹੋਇਆ, ਜਿਸ ਦੀ ਆਵਾਜ਼ ਸੁਣ ਕੇ ਪਿੰਡ ਵਾਸੀਆਂ ਨੇ ਮੌਕੇ ‘ਤੇ ਪਹੁੰਚ ਕੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

By admin

Related Post

Leave a Reply