November 5, 2024

ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਪੰਜਾਬ: ਪੰਜਾਬ ਦੇ ਲੋਕਾਂ ਨੂੰ ਅੱਜ ਸਵੇਰੇ ਅੱਤ ਦੀ ਗਰਮੀ ((The Extreme Heat) ਤੋਂ ਰਾਹਤ ਮਿਲੀ। ਬੀਤੀ ਸ਼ਾਮ ਤੋਂ ਹੀ ਬੱਦਲਾਂ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ ਅਤੇ ਦਿਨ ਚੜ੍ਹਨ ਤੱਕ ਪੂਰੀ ਤਰ੍ਹਾਂ ਕਾਲੇ ਬੱਦਲ ਛਾ ਗਏ ਸਨ। ਅਗਲੇ ਦਿਨ ਸਵੇਰੇ ਕਰੀਬ 4.30 ਵਜੇ ਜਲੰਧਰ ‘ਚ ਹੋਈ ਭਾਰੀ ਮੀਂਹ ਕਾਰਨ ਮਹਾਨਗਰ ਦੇ ਤਾਪਮਾਨ ‘ਚ ਵੀ ਕੁਝ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ (The Meteorology Department) ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ-ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਅਗਲੇ 4 ਦਿਨਾਂ ਤੱਕ ਗਰਜ਼-ਤੂਫ਼ਾਨ ਦੇ ਨਾਲ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ (Western Disturbance) ਹੁਣ ਹਿਮਾਚਲ ਪ੍ਰਦੇਸ਼ ਅਤੇ ਆਸਪਾਸ ਦੇ ਖੇਤਰਾਂ ਵਿੱਚ ਸਮੁੰਦਰ ਤਲ ਤੋਂ 5.8 ਕਿਲੋਮੀਟਰ ਉੱਪਰ ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਪੈ ਰਹੇ ਪੰਜਾਬ, ਹਰਿਆਣਾ, ਹਿਮਾਚਲ ਸਮੇਤ ਵੱਖ-ਵੱਖ ਰਾਜਾਂ ਵਿੱਚ ਪੈ ਰਹੀ ਕਹਿਰ ਦੀ ਗਰਮੀ ਤੋਂ ਰਾਹਤ ਮਿਲੇਗੀ।

By admin

Related Post

Leave a Reply