ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ (The Meteorological Department) ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਵਿਭਾਗ ਦਾ ਕਹਿਣਾ ਹੈ ਕਿ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ ਨਗਰ ਸ਼ਹਿਰ ਸ਼ਾਮਿਲ ਹੈ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਵੇਗੀ।

ਦੂਜੇ ਪਾਸੇ ਬੀਤੇ ਦਿਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸਭ ਤੋਂ ਠੰਢਾ ਜ਼ਿਲ੍ਹਾ ਮੋਗਾ ਰਿਹਾ, ਜਿੱਥੇ ਤਾਪਮਾਨ 9.3 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 9.6 ਡਿਗਰੀ ਰਿਹਾ, ਜੋ ਆਮ ਨਾਲੋਂ 0.9 ਡਿਗਰੀ ਵੱਧ ਸੀ। ਅੰਮ੍ਰਿਤਸਰ ‘ਚ 13.0 ਡਿਗਰੀ, ਲੁਧਿਆਣਾ ‘ਚ 13.0, ਪਟਿਆਲਾ ‘ਚ 12.9 ਡਿਗਰੀ, ਪਠਾਨਕੋਟ ‘ਚ 14.3, ਫਰੀਦਕੋਟ ‘ਚ 11.0 ਅਤੇ ਜਲੰਧਰ ‘ਚ 10.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ।

Leave a Reply