ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪੰਜਾਬੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ (The Meteorological Department) ਨੇ ਪੰਜਾਬ ਵਿੱਚ 13-14-15 ਅਪ੍ਰੈਲ ਨੂੰ ਮੀਂਹ ਦੇ ਨਾਲ ਤੂਫ਼ਾਨ ਦੀ ਚੇਤਾਵਨੀ ਦਿੱਤੀ ਹੈ।

ਵਿਭਾਗ ਦਾ ਕਹਿਣਾ ਹੈ ਕਿ ਰਾਜਸਥਾਨ ਵਿੱਚ 2 ਪੱਛਮੀ ਡੀਸਟਰਬੈਂਸ ਦਸਤਕ ਦੇਣ ਵਾਲੀ ਹੈ, ਜਿਸ ਕਾਰਨ ਮੀਂਹ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ 10 ਤੋਂ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ‘ਚ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਰਾਜਸਥਾਨ ‘ਚ 10 ਤੋਂ 14 ਅਪ੍ਰੈਲ ਦਰਮਿਆਨ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਪੰਜਾਬ ਵਿੱਚ ਤਾਪਮਾਨ ਪਹੁੰਚਿਆ 35 ਡਿਗਰੀ ਤੋਂ ਪਾਰ
ਦੱਸ ਦੇਈਏ ਕਿ ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਅਜਿਹੇ ਹਾਲਾਤ ਵਿੱਚ ਬਿਜਲੀ ਦੀ ਮੰਗ ਵਧੇਗੀ ਅਤੇ ਨਤੀਜੇ ਵਜੋਂ ਨੁਕਸ ਵਧਣ ਦੀ ਸੰਭਾਵਨਾ ਵਧੇਗੀ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਨਤਾ ਦੀ ਭਲਾਈ ਦਾ ਖਿਆਲ ਰੱਖਣਾ ਸੱਤਾਧਾਰੀ ਧਿਰ ਦੀ ਪਹਿਲ ਹੈ, ਜਿਸ ਕਾਰਨ ਇਸ ਵਾਰ ਜੇਕਰ ਕੋਈ ਨੁਕਸ ਨਿਕਲਦਾ ਹੈ ਤਾਂ ਉਸ ਨੂੰ ਜਲਦੀ ਹੱਲ ਕਰਨ ਦੀਆਂ ਪੂਰੀਆਂ ਸੰਭਾਵਨਾਵਾਂ ਹਨ। ਇਸ ਸਮੇਂ ਪਾਵਰਕੌਮ ਨਾਰਥ ਜ਼ੋਨ ਅਧੀਨ ਰੋਜ਼ਾਨਾ 2500 ਦੇ ਕਰੀਬ ਨੁਕਸ ਨਿਕਲਦੇ ਹਨ।

Leave a Reply