ਪੰਜਾਬ : ਪੰਜਾਬ ‘ਚ ਜਿੱਥੇ ਕਹਿਰ ਦੀ ਗਰਮੀ ਜਾਰੀ ਹੈ, ਉੱਥੇ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ ਅਤੇ ਅਗਲੇ 1-2 ਦਿਨਾਂ ਤੱਕ ਭਾਰੀ ਮੀਂਹ ਜਾਰੀ ਰਹਿ ਸਕਦਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ 23 ਅਤੇ 24 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲਈ ਮੌਸਮ ਵਿਭਾਗ ਨੇ 23 ਜੁਲਾਈ ਲਈ ਔਰੇਂਜ ਅਲਰਟ ਅਤੇ 24 ਜੁਲਾਈ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਅੱਜ ਸਵੇਰੇ ਵੀ ਦੁਆਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ। ਵਿਭਾਗ ਅਨੁਸਾਰ ਅਗਲੇ ਕੁਝ ਘੰਟਿਆਂ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਤਰਨਤਾਰਨ, ਐਸ.ਏਐ.ਸ ਨਗਰ, ਚੰਡੀਗੜ੍ਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇੱਥੇ ਦੱਸ ਦੇਈਏ ਕਿ ਪੰਜਾਬ ਵਿੱਚ ਮਾਨਸੂਨ ਦੇ ਬਾਵਜੂਦ ਮੀਂਹ ਨਾ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਝੋਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਧਰਤੀ ਹੇਠਲੇ ਪਾਣੀ ਅਤੇ ਨਹਿਰੀ ਪਾਣੀ ‘ਤੇ ਨਿਰਭਰ ਰਹਿਣਾ ਪੈ ਰਿਹਾ ਹੈ।

Leave a Reply