November 5, 2024

ਰਾਜਕੁਮਾਰ ਬਾਲਮੀਕੀ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਕੀਤਾ ਐਲਾਨ

ÀÈ∂‚≈ «È'≈Ò∂ Á≈ √≈'Ó‰≈ ' '∂ Ì≈Â∆ «Ú«Á¡≈Ê∆¡ª Á ...

ਕਰਨਾਲ : ਹਰਿਆਣਾ ਵਿਧਾਨ ਸਭਾ ਚੋਣਾਂ (The Haryana Vidhan Sabha Elections) ਨੂੰ ਲੈ ਕੇ ਸਿਆਸੀ ਸਰਗਰਮੀਆਂ ਨੇ ਜ਼ੋਰ ਫੜ ਲਿਆ ਹੈ। ਭਾਜਪਾ ਅਤੇ ਕਾਂਗਰਸ ਦੋਵਾਂ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਬਗਾਵਤ ਅਤੇ ਭਗਦੜ ਦਾ ਸਿਲਸਿਲਾ ਬੇਰੋਕ ਜਾਰੀ ਹੈ। ਇਸ ਦੇ ਸਬੰਧ ਵਿੱਚ ਹੁਣ ਕਰਨਾਲ ਜ਼ਿਲ੍ਹੇ ਤੋਂ ਕਾਂਗਰਸ ਲਈ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ।

ਸਾਬਕਾ ਮੰਤਰੀ ਨੇ ਛੱਡੀ ਕਾਂਗਰਸ
ਨੀਲੋਖੇੜੀ ਰਾਖਵੀਂ ਸੀਟ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਸਾਬਕਾ ਮੰਤਰੀ ਰਾਜਕੁਮਾਰ ਬਾਲਮੀਕੀ (Former Minister Rajkumar Balmiki) ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਇੱਥੋਂ ਧਰਮਪਾਲ ਗੌਂਡਰ ਨੂੰ ਟਿਕਟ ਦੇਣ ’ਤੇ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਉਨ੍ਹਾਂ ਨੂੰ ਕਾਂਗਰਸ ਪਾਰਟੀ ਤੋਂ ਟਿਕਟ ਮਿਲਣ ਦੀ ਪੂਰੀ ਉਮੀਦ ਸੀ ਪਰ ਪਾਰਟੀ ਨੇ ਧਰਮਪਾਲ ਗੌਂਡਰ ਨੂੰ ਟਿਕਟ ਦੇ ਦਿੱਤੀ ਹੈ। ਇਸ ਲਈ ਹੁਣ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ।

ਰਾਜਕੁਮਾਰ ਵਾਲਮੀਕੀ ਦਾ ਸਿਆਸੀ ਸਫ਼ਰ
ਰਾਜਕੁਮਾਰ ਵਾਲਮੀਕੀ 1991 ਵਿਚ ਕਰਨਾਲ ਜ਼ਿਲ੍ਹੇ ਦੇ ਜੁੰਡਲਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ। ਸਾਲ 1998 ਅਤੇ 2014 ‘ਚ ਉਨ੍ਹਾਂ ਨੇ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜੀ ਸੀ ਪਰ ਦੋਵਾਂ ਵਾਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਤਾਂ ਉਹ ਇਨੈਲੋ ਵਿੱਚ ਸ਼ਾਮਲ ਹੋ ਗਏ ਸਨ। ਜਦੋਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 2023 ਵਿੱਚ ਕਰਨਾਲ ਪਹੁੰਚੀ ਤਾਂ ਉਹ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਉਹ ਨੀਲੋਖੇੜੀ ਤੋਂ ਟਿਕਟ ਦਾ ਦਾਅਵਾ ਕਰ ਰਹੇ ਸਨ।

By admin

Related Post

Leave a Reply