ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Banwari Lal Purohit) ਦੋਵੇਂ ਹੀ ਆਪਣੇ ਅਹੁਦਿਆਂ ‘ਤੇ ਬਣੇ ਰਹਿਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨਾਲ ਦਿੱਲੀ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਸੀ।

ਅਸਤੀਫ਼ਾ ਦੇਣ ਤੋਂ ਬਾਅਦ ਪੁਰੋਹਿਤ ਆਪਣੀ ਪਾਰੀ ਕਾਫੀ ਸਰਗਰਮੀ ਨਾਲ ਖੇਡ ਰਹੇ ਹਨ। ਉਨ੍ਹਾਂ ਯੂ. ਟੀ., ਚੰਡੀਗੜ੍ਹ ਵਿਚ ਅਧਿਕਾਰੀਆਂ ਨਾਲ ਨਾ ਸਿਰਫ਼ ਮੁੜ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ, ਸਗੋਂ ਜਵਾਬ ਵੀ ਮੰਗਣੇ ਵੀ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨ ਯੂ. ਟੀ. ਪ੍ਰਸ਼ਾਸਕ ਪੁਰੋਹਿਤ ਨੇ ਨਵੇਂ ਸਲਾਹਕਾਰ ਰਾਜੀਵ ਵਰਮਾ ਨਾਲ ਵੀ ਲੰਬੀ ਮੀਟਿੰਗ ਕੀਤੀ। ਇਸ ਤੋਂ ਬਾਅਦ ਟਰਾਂਸਪੋਰਟ ਵਿਭਾਗ ਵੱਲੋਂ ਅਯੁੱਧਿਆ ਲਈ ਸੀ. ਟੀ. ਯੂ. ਬੱਸ ਸੇਵਾ ਸ਼ੁਰੂ ਕੀਤੀ ਗਈ। ਪੁਰੋਹਿਤ ਨੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਵੱਖ-ਵੱਖ ਪ੍ਰਾਜੈਕਟਾਂ ਦੀ ਸਮੀਖਿਆ ਰਿਪੋਰਟ ਵੀ ਲਈ।

ਜਿਸ ਤਰ੍ਹਾਂ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫ਼ਾ ਭੇਜ ਕੇ ਮੁੜ ਆਪਣੇ ਕੰਮ ਵਿਚ ਸਰਗਰਮ ਹੋ ਗਏ ਹਨ, ਉਸ ਤੋਂ ਇਹ ਸੰਕੇਤ ਮਿਲ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਜਾਰੀ ਰੱਖਣ ਲਈ ਕਿਹਾ ਹੈ। ਇਸ ਦਾ ਇਕ ਕਾਰਨ ਇਹ ਹੈ ਕਿ ਜਲਦ ਹੀ ਲੋਕ ਸਭਾ ਚੋਣਾਂ ਦਾ ਐਲਾਨ ਜਲਦੀ ਹੋ ਸਕਦਾ ਹੈ ਅਤੇ ਚੋਣ ਜ਼ਾਬਤਾ ਲਾਗੂ ਹੋਣ ਦੀ ਸੰਭਾਵਨਾ ਹੈ। ਸਿਰਫ਼ ਕੇਂਦਰ ਸਰਕਾਰ ਹੀ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਤੱਕ ਬਰਕਰਾਰ ਰੱਖ ਸਕਦੀ ਹੈ। ਇਸ ਤੋਂ ਬਾਅਦ ਹੀ ਕੋਈ ਨਵਾਂ ਬਦਲਾਅ ਕੀਤਾ ਜਾ ਸਕਦਾ ਹੈ।

Leave a Reply