ਲੁਧਿਆਣਾ : ਥਾਣਾ ਹੈਬੋਵਾਲ ਖੇਤਰ ‘ਚ (Habowal Police Station Area) ਇਕ ਵਿਅਕਤੀ ਨੇ ਖੁਦ ‘ਤੇ ਤੇਲ ਪਾ ਕੇ ਅੱਗ ਲਗਾ ਲਈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਮੁਤਾਬਕ ਵਿਅਕਤੀ ਦੀਆਂ ਚੀਕਾਂ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਤੁਰੰਤ ਅੱਗ ‘ਤੇ ਕਾਬੂ ਪਾਇਆ ਗਿਆ। ਪਰ ਉਦੋਂ ਤੱਕ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਸੂਚਨਾ ਤੋਂ ਬਾਅਦ ਥਾਣਾ ਹੈਬੋਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ, ਜਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਆਸ-ਪਾਸ ਦੇ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਇਸ ਲਈ ਉਸ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ ਹੈ।