ਪੰਜਾਬ : ਲੁਧਿਆਣਾ ਪੁਲਿਸ ਗੈਂਗਸਟਰ ਸਾਗਰ ਨਿਊਟਨ ਦੀ ਭਾਲ ‘ਚ ਲੱਗੀ ਹੋਈ ਹੈ। ਦੱਸਿਆ ਗਿਆ ਹੈ ਕਿ ਪੁਲਿਸ ਵੱਲੋਂ ਗੈਂਗਸਟਰ ਸਾਗਰ ਨਿਊਟਨ ਦੀ ਨਾ ਸਿਰਫ਼ ਸ਼ਹਿਰ ਬਲਕਿ ਦਿਹਾਤੀ ਇਲਾਕਿਆਂ ਵਿੱਚ ਵੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲਗਾਤਾਰ ਆਪਣੇ ਟਿਕਾਣੇ ਬਦਲ ਰਿਹਾ ਹੈ, ਜਿਸ ਕਾਰਨ ਪੁਲਿਸ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਭਾਲ ‘ਚ ਛਾਪੇਮਾਰੀ ਕਰ ਰਹੀ ਹੈ।
ਇਸ ਦੇ ਨਾਲ ਹੀ ਪੁਲਿਸ ਨੂੰ ਸ਼ੱਕ ਹੈ ਕਿ ਉਹ ਗੁਆਂਢੀ ਰਾਜਾਂ ਵਿੱਚ ਵੀ ਲੁਕਿਆ ਹੋ ਸਕਦਾ ਹੈ। ਇਸ ਕਾਰਨ ਉਸ ਦੀਆਂ ਤਸਵੀਰਾਂ ਸੂਬੇ ਦੀ ਸਰਹੱਦ ’ਤੇ ਤਾਇਨਾਤ ਪੁਲਿਸ ਟੀਮਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਪੁਲਿਸ ਵੱਲੋਂ ਉਸ ਨੂੰ ਫੜਨ ਲਈ ਰਣਨੀਤੀ ਬਣਾਈ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਨਿਊਟਨ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕੀਤੀ ਸੀ। ਇਸ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਪੁਲਿਸ ਉਸ ਦਾ ਐਨਕਾਊਂਟਰ ਕਰਨਾ ਚਾਹੁੰਦੀ ਹੈ। ਪੁਲਿਸ ਨੇ ਕਿਹਾ ਕਿ ਉਹ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਸੀ, ਜਿਸ ਦੌਰਾਨ ਦੋਸ਼ੀਆਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਮਰਨ ਤੋਂ ਨਹੀਂ ਡਰਦੇ, ਭਾਵੇਂ ਪੁਲਿਸ ਗੋਲੀ ਚਲਾਵੇ, ਉਹ ਗੋਲੀ ਨਹੀਂ ਚਲਾਉਣਗੇ। ਦੱਸ ਦੇਈਏ ਕਿ ਗੈਂਗਸਟਰ ਖ਼ਿਲਾਫ਼ 15 ਤੋਂ ਵੱਧ ਕੇਸ ਦਰਜ ਹਨ ਅਤੇ ਉਹ ਪਹਿਲਾਂ ਨਾਭਾ ਜੇਲ ‘ਚ ਬੰਦ ਸੀ। ਪੁਲਿਸ ਨੇ ਸਾਗਰ ਨਿਊਟਨ ਦੀ ਪਤਨੀ ਨੂੰ ਉਸ ਨੂੰ ਪਨਾਹ ਦੇਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਸੀ।