ਚੰਡੀਗੜ੍ਹ : ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਅੱਜ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ‘ਤੇ ਪੋਡਕਾਸਟ ਦਾ ਚੌਥਾ ਐਪੀਸੋਡ ਜਾਰੀ ਕੀਤਾ। ਇਸ ਐਪੀਸੋਡ ਵਿੱਚ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੀਆਂ ਵੱਖ-ਵੱਖ ਮੋਬਾਈਲ ਐਪਾਂ ਬਾਰੇ ਅਨਮੋਲ ਜਾਣਕਾਰੀ ਸਾਂਝੀ ਕਰਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਉਮੀਦਵਾਰ ਦੇ ਵੇਰਵਿਆਂ ਅਤੇ ਜਮ੍ਹਾਂ ਕਰਵਾਏ ਗਏ ਹਲਫ਼ਨਾਮਿਆਂ ਸਬੰਧੀ ਜਾਣਕਾਰੀ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ) ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਐਪ ਨੂੰ ਐਂਡਰੌਇਡ/ਆਈਫੋਨ ਮੋਬਾਈਲ ਵਿੱਚ ਡਾਊਨਲੋਡ ਕਰਕੇ ਉਮੀਦਵਾਰਾਂ ਦੇ ਵੇਰਵੇ ਆਸਾਨੀ ਨਾਲ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਬਹੁਤ ਹੀ ਦਿਲਚਸਪ ਜਾਣਕਾਰੀ ਸੌਖੀ ਭਾਸ਼ਾ ਵਿੱਚ ਸਾਂਝੀ ਕੀਤੀ ਹੈ। ਇਸ ਕੜੀ ਵਿੱਚ, ਸਿਬਿਨ ਸੀ ਨੇ ਆਈ.ਟੀ ਖੇਤਰ ਵਿੱਚ ਕਈ ਪਹਿਲਕਦਮੀਆਂ ਨਾਲ ਸਬੰਧਤ ਜਾਣਕਾਰੀ ਵੀ ਸਾਂਝੀ ਕੀਤੀ ਜੋ ਮੁੱਖ ਚੋਣ ਅਧਿਕਾਰੀ ਦੇ ਦਫਤਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਪ੍ਰਬੰਧ ਕੀਤੇ ਜਾ ਰਹੇ ਹਨ।

Leave a Reply