ਦੇਵੀਗੜ੍ਹ : ਪਿੰਡ ਦੁਧਨਸਾਧਾ (Dudhansadha Village) ਵਿੱਚ ਬੀਤੀ ਰਾਤ ਬੱਕਰੀਆਂ ਦੇ ਵਾੜੇ (The Goat Yard) ਵਿੱਚ ਸੁੱਤੇ ਇੱਕ ਵਿਅਕਤੀ ਦੇ ਸਿਰ ਵਿੱਚ ਰਾਡ ਮਾਰ ਕੇ ਹੱਤਿਆ ਕਰ ਦਿੱਤੀ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਗਰੀਬੂ ਦਾਸ (70) ਪੁੱਤਰ ਪ੍ਰੇਮ ਰਾਮ ਪਿੰਡ ਦੁਧਨਸਾਧਾ ਜੋ ਕਿ ਹਰ ਰੋਜ਼ ਬੱਸ ਸਟੈਂਡ ’ਤੇ ਆਂਡੇ ਵੇਚਣ ਦਾ ਕੰਮ ਕਰਦਾ ਸੀ। ਰਾਤ ਨੂੰ ਉਹ ਘਰ ਆ ਕੇ ਰਾਤ ਦਾ ਖਾਣਾ ਖਾ ਕੇ ਬੱਕਰੀਆਂ ਦੇ ਵਾੜੇ ਵਿੱਚ ਸੌਂ ਜਾਂਦਾ ਸੀ। ਬੀਤੀ ਰਾਤ ਵੀ ਮ੍ਰਿਤਕ ਗਰੀਬੂ ਦਾਸ ਹਰ ਰੋਜ਼ ਦੀ ਤਰ੍ਹਾਂ ਦੇਰ ਰਾਤ ਘਰ ਆਇਆ, ਖਾਣਾ ਖਾ ਕੇ ਸੌਂ ਗਿਆ। ਅੱਧੀ ਰਾਤ ਦੇ ਕਰੀਬ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਸਿਰ ’ਤੇ ਭਾਰੀ ਵਸਤੂ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਉਸ ਦੇ ਸ਼ੋਰ ਮਚਾਉਣ ਦਾ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਸਭ ਤੋਂ ਪਹਿਲਾਂ ਜ਼ਖ਼ਮੀ ਗਰੀਬ ਦਾਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਪੁਲਿਸ ਚੌਕੀ ਰੋਹੜ ਜਗੀਰ ਦੇ ਸਹਾਇਕ ਐੱਸ.ਐੱਚ.ਓ ਨਿਸ਼ਾਨ ਸਿੰਘ ਨੂੰ ਮਿਲੀ ਤਾਂ ਚੌਕੀ ਇੰਚਾਰਜ ਆਪਣੀ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ।
ਇਸ ਦੀ ਸੂਚਨਾ ਉਨ੍ਹਾਂ ਡੀ.ਐਸ.ਪੀ. ਇਸ ਦੀ ਸੂਚਨਾ ਪਿੰਡ ਵਾਸੀ ਗੁਰਪ੍ਰਤਾਪ ਸਿੰਘ ਨੂੰ ਦਿੱਤੀ ਗਈ ਤਾਂ ਉਹ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਘਟਨਾ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ। ਮੋਬਾਈਲ ਫੋਰੈਂਸਿਕ ਸਾਇੰਸ ਯੂਨਿਟ ਅਤੇ ਡੌਗ ਸਕਾਊਟ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ, ਜਿਨ੍ਹਾਂ ਨੇ ਘਟਨਾ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਰਜਿੰਦਰਾ ਹਸਪਤਾਲ ਵਿਖੇ ਕਰਵਾਇਆ ਜਾ ਰਿਹਾ ਹੈ। ਦੀ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।